3.4 C
United Kingdom
Sunday, March 8, 2026

More

    ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 28 ਫਰਵਰੀ ਤੱਕ ਚਲਾਈ ਜਾਵੇਗੀ ਈ-ਕਾਰਡ ਬਣਵਾਉਣ ਲਈ ਵਿਸ਼ੇਸ਼ ਮੁਹਿੰਮ-ਐਸ.ਡੀ.ਐਮ. ਟੀ.ਬੈਨਿਥ 

    ਐਸ.ਡੀ.ਐਮ. ਨੇ ਯੋਜਨਾ ਦੇ ਲਾਭਪਾਤਰੀਆਂ ਨੂੰ ਈ-ਕਾਰਡ ਬਣਵਾਉਣ ਦੀ ਕੀਤੀ ਅਪੀਲ

    ਕਿਹਾ, ਲਾਭਪਾਤਰੀ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ 5 ਲੱਖ ਰੁਪਏ ਤੱਕ ਦਾ ਕਰਵਾ ਸਕਦੇ ਹਨ ਕੈਸ਼ਲੈਸ ਇਲਾਜ

    ਮਾਲੇਰਕੋਟਲਾ, 22 ਫਰਵਰੀ (ਪੰਜ ਦਰਿਆ ਬਿਊਰੋ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋੋਏ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਬ ਡਵੀਜ਼ਨ ਮਾਲੇਰਕੋਟਲਾ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ 2021 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ ਆਈ.ਏ.ਐਸ. ਐਸ.ਡੀ. ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖ ਕੇ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਇਸ ਯੋੋਜਨਾ ਦਾ ਲਾਭ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ-ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋੋਰਡ ਨਾਲ ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਸ.ਈ.ਸੀ.ਸੀ. ਡਾਟਾ 2011 ਵਿਚ ਸ਼ਾਮਲ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿਚ ਦਾਖਲ (24 ਘੰਟੇ) ਹੋੋਣ ਤੇ ਸਾਲਾਨਾ 5 ਲੱਖ ਰੁਪਏ ਤੱਕ ਦੇ ਨਕਦ-ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ।ਈ-ਕਾਰਡ ਬਣਾਉਣ ਲਈ ਜ਼ਰੂਰੀ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ ਇਸ ਲਈ ਆਧਾਰ ਕਾਰਡ (ਕੇ.ਵਾਈਯੀ. ਲਈ ਜ਼ਰੂਰੀ), ਪਰਿਵਾਰ ਪਛਾਣ ਦਸਤਾਵੇਜ਼, ਰਾਸ਼ਨ ਕਾਰਡ ਜ਼ਰੂਰੀ ਹੈ।ਜੇਕਰ ਕਿਸੇ ਯੋਗ ਲਾਭਪਾਤਰੀ ਕੋੋਲ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕਿ ਸਰਪੰਚ ਜਾਂ ਮਿਊਂਸਪਲ ਕੌੌਂਸਲਰ ਵਲੋੋਂ ਦਸਤਖਤ ਅਤੇ ਮੋਹਰ ਲੱਗਿਆ ਹੋੋਵੇ, ਪੇਸ਼ ਕੀਤਾ ਜਾ ਸਕਦਾ ਹੈ। ਇਸ ਤੋੋਂ ਇਲਾਵਾ ਉਸਾਰੀ ਮਜ਼ਦੂਰ ਦਾ ਰਜਿਸਟਰੇਸ਼ਨ ਕਾਰਡ ਜੇਕਰ ਇਸ ਵਿਚ ਪਰਿਵਾਰ ਦੀ ਜਾਣਕਾਰੀ ਦਰਜ ਹੈ, ਵੀ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿੱਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਮਾਰਕੀਟ ਕਮੇਟੀ ਵੀ ਪੁੱਜ ਕੇ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ 28 ਫਰਵਰੀ 2021 ਤੱਕ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਸਬ ਡਵੀਜ਼ਨ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਵਿਸ਼ੇਸ਼ ਤੌੌਰ ਤੇ ਰੋੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ। ਇਸ ਮੌੌਕੇ ਸ੍ਰੀ ਟੀ. ਬੈਨਿਥ ਨੇ ਸਬ-ਡਵੀਜ਼ਨ ਮਾਲੇਰਕੋਟਲਾ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਅਤੇ ਵਿਡਾਲ ਕੰਪਨੀ ਵਲੋਂ ਪਹਿਲਾਂ ਹੀ ਕਾਰਡ ਬਨਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਲੋਕ ਸੇਵਾ ਕੇਂਦਰਾਂ ਵਿਚ ਵੀ ਆਪਣਾ ਕਾਰਡ ਬਣਵਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਇਸ ਯੋਜਨਾ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਬੱਧ ਢੰਗ ਨਾਲ ਕਾਰਡ ਬਣਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਸ ਸੁਵਿਧਾ ਦਾ ਲਾਭ ਪਹੁੰਚ ਸਕੇ।
    ਐਸ.ਡੀ.ਐਮ. ਮਾਲੇਰਕੋਟਲਾ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਸੁਵਿਧਾ ਤੋਂ ਵੰਚਿਤ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ਼ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ-ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਨਿਰਮਾਣ ਕਲਿਆਣ ਬੋਰਡ ਤਹਿਤ ਰਜਿਸਟਰਡ ਮਜ਼ਦੂਰ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰੇਸ਼ਨ ਕਾਰਡ ਜਾਂ ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣੇ ਈ-ਕਾਰਡ ਬਣਵਾਉਣ ਲਈ ਨੇੜੇ ਦੇ ਸੇਵਾ ਕੇਂਦਰ ਵਿਚ ਕੰਮਕਾਜ ਵਾਲੇ ਕਿਸੇ ਵੀ ਦਿਨ ਆ ਕੇ ਬਣਵਾ ਸਕਦੇ ਹਨ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਹਨਾਂ ਨੇ ਅਜੇ ਤੱਕ ਕਾਰਡ ਨਹੀਂ ਬਣਵਾਏ, ਉਹ ਆਪਣੇ ਕਾਰਡ ਬਿਨ੍ਹਾਂ ਕਿਸੇ ਦੇਰੀ ਤੋਂ ਬਣਵਾ ਲੈਣ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!