
ਅਸ਼ੋਕ ਵਰਮਾ
ਬਠਿੰਡਾ,27 ਫਰਵਰੀ2021: ਬਠਿੰਡਾ ਜਿਲ੍ਹੇ ਦੇ ਸਰਕਾਰੀ ਸਕੂਲ ਕਰੋਨਾ ਦੀ ਮਾਰ ਹੇਠ ਆਉਂਦੇ ਦਿਖਾਈ ਦੇ ਰਹੇ ਹਨ ਜਿਸ ਨੂੰ ਲੈਕੇ ਮਾਪਿਆਂ ਅਤੇ ਅਧਿਆਪਕਾਂ ’ਚ ਫਿਕਰਾਂ ਦਾ ਮਹੌਲ ਬਣਿਆ ਹੋਇਆ ਹੈ। ਅੱਜ ਬਠਿੰਡਾ ਦੀ ਮਾਲ ਰੋਡ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ 10 ਅਧਿਆਪਕ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਜਿੰਨ੍ਹਾਂ ਚੋਂ 1 ਪੁਰਸ਼ ਅਧਿਆਪਕ ਅਤੇ 9 ਲੇਡੀ ਟੀਚਰਾਂ ਹਨ। ਇਸ ਮਾਮਲੇ ਨੂੰ ਲੈਕੇ ਜਿਲ੍ਹਾ ਸਿੱਖਿਆ ਪ੍ਰਸ਼ਾਸ਼ਨ ਚੌਕਸ ਹੋ ਗਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਫੌਰੀ ਤੌਰ ਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ’ਚ ਤਰਥੱਲੀ ਜਿਹੀ ਮੱਚ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ 23 ਅਧਿਆਪਕਾਂ ਦੇ ਸੈਂਪਲ ਲਏ ਗਏ ਸਨ ਜਿੰਨ੍ਹਾਂ ਵਿੱਚੋਂ 10 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪਤਾ ਲੱਗਿਆ ਹੈ ਕਿ ਇੰਨ੍ਹਾਂ ਅਧਿਆਪਕਾਂ ਨੂੰ ਹੋਮ ਆਈਸੋਲੇਸ਼ਨ ’ਚ ਰਹਿਣ ਲਈ ਆਖਿਆ ਗਿਆ ਹੈ। ਇਸ ਮਾਮਲੇ ਸਬੰਧੀ ਸਕੂਲ ’ਚ ਕੀਤੇ ਜਾਣ ਵਾਲੇ ਇੰਤਜਾਮਾਂ ਅਤੇ ਬੱਚੀਆਂ Çੀ ਸੁਰੱਖਿਆ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਸੰਪਰਕ ਕਰਨ ਤੇ ਸਕੂਲ ਦੀ ਪ੍ਰਿੰਸੀਪਲ ਸਵੀਨ ਕਿਰਨ ਕੌਰ ਨੇ ਫੋਨ ਨਹਂੀ ਚੁੱਕਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿੰਡ ਕਟਾਰ ਸਿੰਘ ਵਾਲਾ ਦੇ ਸਰਕਾਰੀ ਸਕੂਲ ’ਚ ਕਰੀਬ ਇਕ ਦਰਜਨ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਹ ਮਾਮਲਾ ਬੇਪਰਦ ਹੋਣ ਉਪਰੰਤ ਸਕੂਲ ਕੁੱਝ ਦਿਨਾਂ ਲਈ ਬੰਦ ਰੱਖਿਆ ਗਿਆ ਸੀ।
ਅਧਿਕਾਰੀਆਂ ਦੇ ਆਦੇਸ਼ਾਂ ਦੀ ਉਡੀਕ:ਡੀਈਓ
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਦਾ ਕਹਿਣਾ ਸੀ ਕਿ ਸਮੂਹ ਅਧਿਆਪਕਾਂ ਨੂੰ ਸਿਹਤ ਵਿਭਾਗ ਨਾਲ ਸੰਪਰਕ ਬਨਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਅਗਲੀ ਕਾਰਵਾੲਂ ਬਾਰੇ ਸਿਹਤ ਵਿਭਾਗ ਵੱਲੋਂ ਫੈਸਲਾ ਲਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆ ਦਿੱਤਾ ਹੈ ਅਤੇ ਅਗਲਾ ਆਦੇਸ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਬੰਦ ਕਰਨ ਸਬੰਧੀ ਵੀ ਫੈਸਲਾ ਮੁੱਖ ਦਫਤਰ ਨੇ ਹੀ ਕਰਨਾ ਹੈ।