9.8 C
United Kingdom
Monday, June 8, 2026

More

    ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ, ਲੋਕ ਅਫਵਾਹਾਂ ਉਪਰ ਵਿਸ਼ਵਾਸ ਨਾ ਕਰਨ : ਐਸ.ਡੀ.ਐਮ. ਮਾਲੇਰਕੋਟਲਾ

    22 ਫਰੰਟ ਲਾਇਨ ਕਰਮਚਾਰੀਆਂ ਅਤੇ 93 ਫੈਕਟਰੀ ਵਰਕਰਾਂ ਨੇ ਕੋਵਿਡ—19 ਤੋਂ ਬਚਾਅ ਲਈ ਲਗਵਾਇਆ ਟੀਕਾ
    ਮਾਲੇਰਕੋਟਲਾ, ਅਪਰੈਲ (ਪੀ ਥਿੰਦ)-ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਦੀ ਲੜੀ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ, ਮਾਲੇਰਕੋਟਲਾ ਦੀ ਟੀਮ ਵੱਲੋਂ ਡਾ: ਜ਼ੋਤੀ ਕਪੂਰ, ਮੈਡੀਕਲ ਅਫਸਰ ਅਤੇ ਸਟਾਫ ਨਰਸ ਮਨਵੀਰ ਕੌੌਰ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿਚ 22 ਫਰੰਟ ਲਾਇਨ ਕਰਮਚਾਰੀਆਂ ਨੂੰ ਕੋਵਿਡ—19 ਤੋਂ ਬਚਾਅ ਸਬੰਧੀ ਵੈਕਸੀਨ ਦਾ ਟੀਕਾ ਲਗਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਆਈ.ਏ.ਐਸ., ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਦ ਜਾ ਰਹੀ ਹੈ, ਅਜਿਹੇ ਵਿਚ ਜ਼ਰੂਰੀ ਹੈ ਕਿ ਹਰ ਨਾਗਰਿਕ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ  ਹੋਏ ਕੋਵਿਡ—19 ਵੈਕਸੀਨ ਦਾ ਟੀਕਾ ਜ਼ਰੂਰ ਲਗਵਾਏ।ਉਨ੍ਹਾਂ ਦੱਸਿਆ ਕਿ ਆਮ ਲੋਕਾਂ ਵਿਚ ਕੋਵਿਡ—19 ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਰੋੋਕਣ ਲਈ ਪੰਜਾਬ ਸਰਕਾਰ ਵੱਲੋੋਂ ਪਹਿਲਾਂ ਫਰੰਟ ਲਾਇਨ ਵਰਕਰਾਂ ਨੂੰ ਇਸ ਵੈਕਸੀਨ ਦਾ ਟੀਕਾ ਲਗਵਾਉਣ ਦਾ ਫੈਸਲਾ ਕੀਤਾ ਗਿਆ ਸੀ।

    ਇਸ ਲੜੀ ਤਹਿਤ ਅੱਜ ਐਸ.ਡੀ.ਐਮ. ਮਾਲੇਰਕੋਟਲਾ ਵਿਚ ਬੀ.ਡੀ.ਪੀ.ਓ. ਦਫਤਰ, ਤਹਿਸੀਲ ਦਫਤਰ, ਫਰਦ ਕੇਂਦਰ ਤੋਂ ਇਲਾਵਾ ਐਸ.ਡੀ.ਐਮ. ਦਫਤਰ ਦੇ ਸਟਾਫ ਨੇ ਵੀ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾਇਆ।ਇਸ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਅਰੀਹੰਤ ਸਪੀਨਿੰਗ ਮਿੱਲ ਵਿਚ ਵੀ 93 ਵਰਕਰਾਂ ਨੂੰ ਕੋਵਿਡ—19 ਵੈਕਸੀਨ ਦਾ ਟੀਕਾ ਲਗਾਇਆ ਗਿਆ।
    ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨ ਮਾਲੇਰਕੋਟਲਾ ਦੇ ਬਾਕੀ ਰਹਿੰਦੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾਇਆ ਜਾ ਰਿਹਾ ਹੈ।ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਨੇ ਸਮੂਹ ਸਬ ਡਵੀਜ਼ਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ ਹੋਏ ਸਿਵਲ ਹਸਪਤਾਲ ਵਿਚ ਜਾ ਕੇ ਕੋਵਿਡ—19 ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਕਿਹਾ ਕਿ ਅਫਵਾਹਾਂ ਉਪਰ ਬਿਲਕੁਲ ਵਿਸ਼ਵਾਸ ਨਾ ਕੀਤਾ ਜਾਵੇ।
    ਇਸ ਮੌਕੇ ਡਾ: ਜ਼ੋਤੀ ਕਪੂਰ, ਮੈਡੀਕਲ ਅਫਸਰ ਨੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋੋਂ 45 ਸਾਲ ਉਮਰ ਤੋਂ ਵੱਧ ਦਾ ਕੋਈ ਵੀ ਵਿਅਕਤੀ ਹੁਣ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾ ਸਕਦਾ ਹੈ।ਇਸ ਲਈ ਆਪਣੇ ਟੀਕਾਕਰਨ ਲਈ ਜਲਦੀ ਤੋਂ ਜਲਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜ਼ੋ ਟੀਕਾਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!