ਨਗਰ ਕੌਂਸਲ ਸ਼ਾਮਚੁਰਾਸੀ ਦੀ ਹੋਈ ਪਹਿਲੀ ਮੀਟਿੰਗ
ਹੁਸ਼ਿਆਰਪੁਰ /ਸ਼ਾਮਚੁਰਾਸੀ, (ਕੁਲਦੀਪ ਚੁੰਬਰ )-ਨਗਰ ਕੌਂਸਲ ਸ਼ਾਮਚੁਰਾਸੀ ਵਿਖੇ ਨਗਰ ਕੌਂਸਲ ਦੇ ਨਵੇਂ ਹਾਊਸ ਦੀ ਪਹਿਲੀ ਮੀਟਿੰਗ ਪ੍ਰਧਾਨ ਨਿਰਮਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਗਰ ਕੌਂਸਲ ਦੇ ਸਾਰੇ ਕੌਂਸਲਰ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਕਰਦਿਆਂ ਨਿਰਮਲ ਕੁਮਾਰ ਨੇ ਕਸਬਾ ਸ਼ਾਮਚੁਰਾਸੀ ਦੇ ਵਿਕਾਸ ਲਈ 28 ਲੱਖ ਰੁਪਏ ਖਰਚ ਕਰਨ ਬਸੰਧੀ ਮਤਾ ਪੇਸ਼ ਕੀਤਾ ਜਿਸ ਦੀ ਸਾਰਿਆਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਇਸ ਮੌਕੇ ਤੇ ਪ੍ਰਧਾਨ ਨਿਰਮਲ ਕੁਮਾਰ ਨੇ ਕਿਹਾ ਕਿ ਇਨ੍ਹਾਂ ਪੈਸਿਆਂ ਨਾਲ ਸ਼ਾਮਚੁਰਾਸੀ ਦੇ ਸਾਰੇ ਵਾਰਡਾਂ ਦੇ ਅਤਿ ਜ਼ਰੂਰੀ ਕੰਮਾਂ ਨੂੰ ਨੇਪੜੇ ਚੜਾਇਆ ਜਾਵੇਗਾ। ਇਸ ਮੌਕੇ ਹੋਰਨ੍ਹਾਂ ਤੋਂ ਇਲਾਵਾ ਉੱਪ ਪ੍ਰਧਾਨ ਕੁਲਜੀਤ ਸਿੰਘ ਹੁੰਦਲ, ਕੌਂਸਲਰ ਹਰਭਜਨ ਕੌਰ, ਕੌਂਸਲਰ ਮਨਜੀਤ ਕੌਰ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਮੰਗਲ ਕੁਮਾਰ, ਕੌਂਸਲਰ ਵਿਜੇ ਕੁਮਾਰ, ਕੌਂਸਲਰ ਦਲਜੀਤ ਕੌਰ, ਕੌਂਸਲਰ ਦਲਜੀਤ ਰਾਏ ਵੀ ਸ਼ਾਮਿਲ ਹੋਏ।