7.5 C
United Kingdom
Sunday, March 8, 2026

More

    ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲ਼ੋਂ ਆਪਣੀਆਂ ਮੰਗਾਂ ਨੂੰ ਲੈਕੇ 31 ਮਈ ਨੂੰ ਦਿੱਤੇ ਜਾਣਗੇ ਮੰਗ ਪੱਤਰ

    ਚੋਹਲਾ ਸਾਹਿਬ/ਤਰਨਤਾਰਨ, 29 ਮਈ (ਰਾਕੇਸ਼ ਨਈਅਰ)

    ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ‘ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਚੋਹਲਾ ਸਾਹਿਬ ਵੱਲੋਂ 31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ।ਇਹ ਜਾਣਕਾਰੀ  ਯੂਨੀਅਨ ਦੀ ਬਲਾਕ ਚੋਹਲਾ ਸਾਹਿਬ ਦੀ ਪ੍ਰਧਾਨ ਜਤਿੰਦਰ ਕੌਰ ਭੈਲ ਨੇ ਦਿੱਤੀ।ਉਹਨਾਂ ਕਿਹਾ ਕਿ 31 ਮਈ ਦਾ ਦਿਨ ਕੋਰੋਨਾ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ ਤੇ ਜਿਹੜੇ ਮੁਲਾਜ਼ਮ ਫਰੰਟ ਲਾਈਨ ਵਰਕਰ ਵਜੋਂ ਕੰਮ ਕਰਦੇ ਇਸ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ,ਉਹਨਾਂ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ  ਜਾਣਗੇ।ਉਹਨਾਂ ਮੰਗ ਕੀਤੀ ਕਿ  ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ‘ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ।ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ,ਜਿਸ ਨੂੰ ਦੇਖਦਿਆਂ ਵਰਕਰਾਂ ‘ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ। ਵਰਕਰਾਂ ‘ਤੇ ਹੈਲਪਰਾਂ ਨੂੰ ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦੇ ਲਾਭ ਦਿੱਤੇ ਜਾਣ।ਐਨ.ਜੀ.ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਮੁੱਖ ਵਿਭਾਗ ਵਿੱਚ ਲਿਆਂਦਾ ਜਾਵੇ।ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੇ ਦਾ ਦਰਜ਼ਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਜਾਣ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!