ਲੋੜਵੰਦ ਕੋਵਿਡ ਪੀੜਤਾਂ ਲਈ ਰਾਸ਼ਨ ਦੀ ਸੇਵਾ ਜਾਰੀ ਰਹੇਗੀ-ਬੀਬੀ ਜੋਸ਼

ਹੁਸ਼ਿਆਰਪੁਰ/ਸ਼ਾਮ ਚੁਰਾਸੀ , (ਕੁਲਦੀਪ ਚੁੰਬਰ )-ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਹਲਕਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਇਸ ਮਾਣ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਹੀ ਅਧੀਨ ਸ਼੍ਰੋਮਣੀ ਅਕਾਲੀ ਦਲ ਦੋਆਬਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਦਲਜਿੰਦਰ ਸਿੰਘ ਧਾਮੀ ਦੇ ਪ੍ਰਬੰਧਾਂ ਹੇਠ ਪਿੰਡ ਚੰਡਿਆਲ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਸ਼ਾਮਿਲ ਹੋਏ। ਇਸ ਮੌਕੇ ਤੇ ਦਲਜਿੰਦਰ ਸਿੰਘ ਧਾਮੀ ਤੇ ਸਮੂਹ ਵਰਕਰਾਂ ਵਲੋਂ ਬੀਬੀ ਮਹਿੰਦਰ ਕੌਰ ਜੋਸ਼ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਨੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਕਾਲੀ ਦਲ ਵੱਲੋਂ ਪੀੜਤ ਲੋਕਾਂ ਦੇ ਇਲਾਜ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੰਮੇਵਾਰੀ ਸੰਭਾਲੀ ਜਾ ਰਹੀ ਹੈ ਇਸ ਤੋਂ ਇਲਾਵਾ ਪ੍ਰਭਾਵਿਤ ਲੋਕਾਂ ਲਈ ਖਾਣੇ ਤੇ ਹੋਰ ਲੋੜਾਂ ਦੀ ਪੂਰਤੀ ਦੇ ਪ੍ਰਬੰਧ ਵੀ ਸ੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕੋਵਿਡ ਪੀੜਤਾਂ ਲਈ ਵੱਖ-ਵੱਖ ਗਠਿਤ ਕੀਤੀਆਂ ਗਈਆਂ ਟੀਮਾਂ ਘਰ-ਘਰ ਰਾਸ਼ਣ ਮੁਹੱਈਆ ਕਰਵਾ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜਿੰਦਰ ਸਿੰਘ ਧਾਮੀ, ਮਨਿੰਦਰ ਸਿੰਘ ਪੰਚਾਇਤ ਮੈਂਬਰ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਹਰਗੜ੍ਹ, ਜਗਵੀਰ ਸਿੰਘ ਧਾਮੀ, ਕਿਸ਼ਨ ਲਾਲ, ਪਰਮਜੀਤ ਸਿੰਘ, ਅਮਰੀਕ ਚੰਦ ਸਾਬਕਾ ਸਰਪੰਚ, ਮੰਗਤ ਰਾਮ, ਪਰਮਜੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਨੰਬਰਦਾਰ ਸਤਵਿੰਦਰ ਸਿੰਘ ਖਡਿਆਲਾ ਸੈਣੀਆਂ ਵੀ ਸ਼ਾਮਿਲ ਹੋਏ l