10.2 C
United Kingdom
Saturday, April 19, 2025

More

    ਚੰਗੀ ਸਿਹਤ ਲਈ ਵਾਤਾਵਰਣ ਦੀ ਸੰਭਾਲ ਅਤਿ ਜ਼ਰੂਰੀ: ਡਾ. ਬਲਦੇਵ ਸਿੰਘ

    ਹੁਸ਼ਿਆਰਪੁਰ/ਸ਼ਾਮ ਚੁਰਾਸੀ 5 ਜੂਨ, (ਕੁਲਦੀਪ ਚੁੰਬਰ) ਵਿਸ਼ਵ ਵਿੱਚ ਵੱਧ ਰਹੀ ਵਾਤਾਵਰਣ ਪ੍ਰਦੂਸ਼ਣ ਦੀ ਚਿੰਤਾ ਨੂੰ ਲੈ ਕੇ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਬਲਾਕ ਪੀ.ਐਚ.ਸੀ. ਚੱਕੋਵਾਲ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਉਂਦੇ ਹੋਏ ਪੌਦੇ ਲਗਾਏ ਗਏ। ਇਸ ਮੌਕੇ ਉਹਨਾਂ ਦੇ ਨਾਲ ਡਾ. ਸੁਰਿੰਦਰ ਕੁਮਾਰ ਡੈਂਟਲ ਸਰਜਨ, ਡਾ. ਮਨਵਿੰਦਰ ਸਿੰਘ ਮੈਡੀਕਲ ਅਫ਼ਸਰ, ਬੀ.ਈ.ਈ. ਸ਼੍ਰੀਮਤੀ ਰਮਨਦੀਪ ਕੌਰ, ਐਲ.ਐਚ.ਵੀ. ਸ਼੍ਰੀਮਤੀ ਊਸ਼ਾ ਰਾਣੀ,  ਮੇਲ ਹੈਲਥ ਵਰਕਰ ਸ਼੍ਰੀ ਹਰਪ੍ਰੀਤ ਸਿੰਘ, ਲੈਬ ਟੈਕਨੀਸ਼ੀਅਨ ਸ਼੍ਰੀ ਸਾਗਰਦੀਪ ਸਿੰਘ, ਸ਼੍ਰੀ ਅਸ਼ੋਕ ਕੁਮਾਰ, ਸ਼੍ਰੀਮਤੀ ਜਸਵਿੰਦਰ ਕੌਰ ਅਤੇ ਸ਼੍ਰੀ ਰਜਿੰਦਰ ਕੁਮਾਰ ਸ਼ਾਮਲ ਹੋਏ। ਵਿਸ਼ਵ ਵਾਤਾਵਰਣ ਦਿਵਸ ਮੌਕੇ ਸੰਬੋਧਨ ਕਰਦਿਆਂ ਡਾ. ਬਲਦੇਵ ਸਿੰਘ ਨੇ ਆਖਿਆ ਵਾਤਾਵਰਣ ਦਿਵਸ ਮਨਾਉਣ ਲਈ ਇਸ ਸਾਲ ਦਾ ਵਿਸ਼ਾ ‘‘ਵਾਤਾਵਰਣ ਪ੍ਰਣਾਲੀ ਬਹਾਲੀ’’ ਹੈ ਜੋ ਜੰਗਲਾ, ਪਹਾੜਾਂ ਅਤੇ ਸਮੰੁਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਕਿਹਾ ਕਿ ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਸਾਡੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿੱਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਡਾ. ਬਲਦੇਵ ਸਿੰਘ ਨੇ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਦੁਨੀਆਂ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਕੁਦਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦ੍ਰਿੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿੱਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਡਾ. ਬਲਦੇਵ ਸਿੰਘ ਨੇ ਨੌਜਵਾਨਾਂ ਨੂੰ ਇਸ ਵਿੱਚ ਅੱਗੇ ਆਉਣ ਅਤੇ ਆਪਣੀ ਨੈਤਿਕ ਜਿੰਮੇਦਾਰੀ ਸਮਝਦੇ ਹੋਏ ਆਪਣੇ ਆਲੇ ਦੁਆਲੇ ਇੱਕ ਪੌਦਾ ਜਰੂਰੀ ਲਗਾਉਣ ਲਈ ਅਪੀਲ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!