ਮੋਗਾ (ਮਿੰਟੂ ਖੁਰਮੀ )

ਉੱਘੇ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਗ੍ਰਿਫਤਾਰੀ ਤੇ ਅਜਿਹਾ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਮਿਲੀ ਕਲੀਨ ਚਿੱਟ ਵੱਡੇ ਸੁਆਲ ਖੜ੍ਹੇ ਕਰਦੀ ਹੈ ਕਿ ਹੁਣ ਕਾਨੂੰਨ ਦਾ ਰਾਜ ਨਹੀਂ ਬਲਕਿ ਪੁਲਿਸ ਦੀ ਜੁਬਾਨ ਹੀ ਕਾਨੂੰਨ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਨਕਲਾਬੀ ਨੌਜ਼ਵਾਨ ਸਭਾ ਦੇ ਸੂਬਾਈ ਆਗੂ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਪੱਤਰਕਾਰ ਭਾਈਚਾਰੇ ਤੇ ਜਮਹੂਰੀਅਤ ਪਸੰਦ ਲੋਕਾਂ ਲਈ ਚੁਣੌਤੀ ਤੇ ਲੋਕਤੰਤਰ ਦੇ ਚੌਥੇ ਥੰਮ ਉੱਪਰ ਸਟੇਟ ਮਸ਼ੀਨਰੀ ਵੱਲੋਂ ਬੋਲਿਆ ਗਿਆ ਹਮਲਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ਦਰਮਿਆਨ ਲੋਕਾਂ ਦੀ ਸਮੱਸਿਆਵਾਂ ਨੂੰ ਉਭਾਰਨ ਤੇ ਸਰਕਾਰਾਂ ਦੀਆਂ ਨਾਕਾਮੀਆਂ ਨੂੰ ਸਾਹਮਣੇ ਲੈ ਕੇ ਆਉਣਾ ਇਮਾਨਦਾਰ ਪੱਤਰਕਾਰ ਭਾਈਚਾਰੇ ਨੂੰ ਮਹਿੰਗਾ ਪੈ ਰਿਹਾ ਦਾ ਵਾਇਰ ਦੇ ਸੰਪਾਦਕ ਦੀ ਗ੍ਰਿਫਤਾਰੀ ਵੀ ਇਸੇ ਪੱਖ ਵੱਲ ਇਸ਼ਾਰਾ ਕਰਦੀ ਹੈ। ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਇਹ ਸ਼ੰਦੇਸ ਦਿੱਤਾ ਜਾਵੇ ਕਿ ਕਾਨੂੰਨ ਪੁਲਿਸ ਅਧਿਕਾਰੀਆਂ ਦੀ ਜੁਬਾਨ ਈ ਨਹੀਂ ਹੁੰਦਾ। ਇਸਤੋਂ ਇਲਾਵਾ ਪੰਜਾਬ ਸਰਕਾਰ ਜਮੀਨੀ ਪੱਧਰ ਤੇ ਕੋਰੋਨਾ ਵਾਇਰਸ ਦੇ ਟਾਕਰੇ ਲਈ ਜਾਗਰੂਕਤਾ ਮੁਹਿੰਮ ਚਲਾਵੇ ਮਹਿਜ਼ ਪੁਲਿਸ ਦੇ ਡੰਡੇ ਦੇ ਜ਼ੋਰ ਤੇ ਕੋਰੋਨਾ ਖਿਲਾਫ ਜੰਗ ਨਹੀਂ ਜਿੱਤੀ ਜਾ ਸਕਦੀ।