10.2 C
United Kingdom
Saturday, April 19, 2025

More

    ਦਲਿਤਾਂ ਦੇ ਹੱਕ ‘ਤੇ ਡਾਕਾ ਨਹੀਂ ਮਾਰਨ ਦਿਆਂਗੇ – ਸੰਤੋਸ਼ ਗੋਗੀ

    ਫਗਵਾੜਾ 16 ਜੂਨ (ਸ਼ਿਵ ਕੋੜਾ) ਐਸ.ਸੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗ੍ਰਾਂਟ ਵਿਦਿਅਕ ਅਦਾਰਿਆਂ ਨੂੰ ਜਾਰੀ ਨਾ ਹੋਣ ਦੇ ਚਲਦਿਆਂ ਪਰੇਸ਼ਾਨ ਹੋ ਰਹੇ ਵਿਦਿਆਰਥੀਆਂ ਦੇ ਸਮਰਥਨ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਐਸ.ਸੀ. ਸੈਲ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਜਿਸ ਵਿਚ ਜਿਲ੍ਹਾ ਕਪੂਰਥਲਾ ਦੀਆਂ ਚਾਰੇ ਵਿਧਾਨਸਭਾ ਸੀਟਾਂ ਫਗਵਾੜਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਦੇ ਆਪ ਵਲੰਟੀਅਰਾਂ ਤੋਂ ਇਲਾਵਾ ਆਪ ਦੇ ਸਟੇਟ ਜੁਆਇੰਟ ਸਕੱਤਰ ਸਰਬਜੀਤ ਸਿੰਘ ਲੁਬਾਣਾ, ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਅਸ਼ੋਕ ਭੱਟੀ, ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਅਤੇ ਜਿਲ੍ਹਾ ਸਕੱਤਰ ਨਿਰਮਲ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਫਿਲਹਾਲ ਇਕ ਹਫਤੇ ਦੀ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜੇਕਰ ਜਰੂਰਤ ਹੋਈ ਤਾਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਘਰਸ਼ ਦੀ ਅਗਲੀ ਰੂਪਰੇਖਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਸਕੀਮ ਅਧੀਨ ਕਵਰ ਹੁੰਦੇ ਦੋ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਕਾਲਜਾਂ ਵਲੋਂ ਜਾਰੀ ਨਹੀਂ ਕੀਤੇ ਜਾ ਰਹੇ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 1560 ਕਰੋੜ ਰੁਪਏ ਕੈਪਟਨ ਸਰਕਾਰ ਦੱਬ ਕੇ ਬੈਠੀ ਹੈ। ਉਹਨਾਂ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 64 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਪਰ ਕੈਪਟਨ ਸਰਕਾਰ ਨੇ ਫਰਜੀ ਜਾਂਚ ਕਮੇਟੀ ਬਣਾ ਕੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਕੈਪਟਨ ਸਰਕਾਰ ਨਹੀਂ ਚਾਹੁੰਦੀ ਕਿ ਗਰੀਬਾਂ ਦੇ ਬੱਚੇ ਪੜ੍ਹ ਲਿਖ ਕੇ ਉਹਨਾਂ ਲਈ ਚੁਣੌਤੀ ਬਣਨ। ਰਵਾਇਤੀ ਪਾਰਟੀਆਂ ਦੀ ਸੋਚ ਦਲਿਤ ਅਤੇ ਗਰੀਬ ਵਰਗ ਨੂੰ ਆਟਾ-ਦਾਲ ਸਕੀਮ ਦੀ ਖੈਰਾਤ ਵੰਡ ਕੇ ਆਪਣੀ ਗੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜਲੂਮਾ ਦੇ ਹੱਕ ਤੇ ਡਾਕਾ ਨਹੀਂ ਮਾਰਨ ਦੇਵੇਗੀ। ਉਹਨਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਸਮੇਤ ਸਾਰੀਆਂ ਹੀ ਰਵਾਇਤੀ ਪਾਰਟੀਆਂ ਦੀ ਲੁੱਟ ਤੋਂ ਬਚਣ ਲਈ ਆਮ ਆਦਮੀ ਪਾਰਟੀ ਦੇ ਹੱਥ ਮਜਬੂਤ ਕੀਤੇ ਜਾਣ ਤਾਂ ਜੋ ਅਗਲੇ ਸਾਲ ਵਿਧਾਨਸਭਾ ਚੋਣਾਂ ‘ਚ ਲੋਕਾਂ ਦੀ ਮਨਭਾਉਂਦੀ ‘ਆਪ’ ਸਰਕਾਰ ਦਾ ਗਠਨ ਕਰਕੇ ਪੰਜਾਬ ਨੂੰ ਵੀ ਦਿੱਲੀ ਵਰਗੀਆਂ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!