ਰਵਾਇਤੀ ਪਾਰਟੀਆਂ ਨੇ ਝੂਠੇ ਲਾਰਿਆਂ ਤੇ ਵਾਅਦਿਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ-ਲਾਲਪੁਰਾ

ਚੋਹਲਾ ਸਾਹਿਬ/ਤਰਨਤਾਰਨ,24 ਜੂਨ (ਨਈਅਰ)
ਪਿੰਡ ਚੰਬਾ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ, ਬਲਾਕ ਪ੍ਰਧਾਨ ਸਵਿੰਦਰ ਸਿੰਘ ਚੰਬਾ ਦੇ ਗ੍ਰਹਿ ਵਿਖੇ ਹੋਈ।ਇਸ ਮੀਟਿੰਗ ਦੌਰਾਨ ਪਿੰਡ ਦੇ ਦਰਜਨਾਂ ਪਰਿਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ। ਕੈਪਟਨ ਹਰਭਜਨ ਸਿੰਘ,ਜਗਮੇਲ ਸਿੰਘ ਫੌਜੀ, ਰਛਪਾਲ ਸਿੰਘ,ਪਾਲ ਸਿੰਘ, ਸੁੱਚਾ ਸਿੰਘ, ਦਿਲਬਾਗ ਸਿੰਘ,ਅਜੀਤ ਸਿੰਘ, ਗੁਰਦੀਪ ਸਿੰਘ,ਗੱਜਣ ਸਿੰਘ ਆਦਿ ਪਰਿਵਾਰਾਂ ਨੂੰ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆਂ ਨੂੰ ਆਖਿਆ।ਉਨ੍ਹਾਂ ਸੰਬੋਧਨ ਕਰਦੇ ਹੋਇਆਂ ਕਿਹਾ ਕਿ ਰਵਾਇਤੀ ਪਾਰਟੀਆਂ ਪਿਛਲੇ 73 ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਫੇਲ ਰਹੀਆਂ ਹਨ,ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਨ ‘ਤੇ ਸਭ ਤੋਂ ਪਹਿਲਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਰਵਾਇਤੀ ਪਾਰਟੀਆਂ ਨੂੰ ਅਸੀਂ ਪਰਖ ਚੁੱਕੇ ਹਾਂ।ਜਿਨ੍ਹਾਂ ਨੇ ਸਾਨੂੰ ਝੂਠੇ ਲਾਰਿਆਂ ਅਤੇ ਵਾਅਦਿਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ,ਹੁਣ ਉਹਨਾਂ ਪਾਰਟੀਆਂ ਨੂੰ ਪਰਖਣਾ ਛੱਡ ਦੇਈਏ।ਪੰਜਾਬ ਬਦਲਾਅ ਚਾਹੁੰਦਾ ਹੈ,ਇਸ ਲਈ ਇਸ ਵਾਰ ਮੌਕਾ ਆਮ ਆਦਮੀ ਪਾਰਟੀ ਨੂੰ ਦੇਈਏ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ,ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਵਿੰਗ ਅਮਿੰਦਰ ਸਿੰਘ ਐਮੀ,ਕਿਸਾਨ ਵਿੰਗ ਜਨਰਲ ਸਕੱਤਰ ਕਾਰਜ ਸਿੰਘ ਬ੍ਰਹਮਪੁਰਾ,ਬਲਾਕ ਪ੍ਰਧਾਨ ਸਵਿੰਦਰ ਸਿੰਘ ਚੰਬਾ,ਸਾਬਕਾ ਹਲਕਾ ਇੰਚਾਰਜ ਸੁਖਰਾਜ ਸਿੰਘ ਬਾਜਵਾ,ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਮਠਾੜੂ,ਡਾ.ਗੁਰਦੇਵ ਸਿੰਘ ਚੰਬਾ,ਹਜਾਰਾ ਸਿੰਘ,ਜਗੀਰ ਸਿੰਘ ਫੌਜੀ ਚੰਬਾ ਆਦਿ ਨੇ ਵੀ ਪਾਰਟੀ ਦੀਆਂ ਨੀਤੀਆਂ ਤੇ ਚਾਨਣਾ ਪਾਇਆ