
ਜਥੇ.ਬ੍ਰਹਮਪੁਰਾ ਅਤੇ ਸ.ਢੀਂਡਸਾ ਪੰਜਾਬ ਨੂੰ ਬਾਦਲਾਂ ਦੇ ਚੁੰਗਲ ਤੋਂ ਕਰਵਾਉਣਗੇ ਮੁਕਤ
ਚੋਹਲਾ ਸਾਹਿਬ/ਤਰਨਤਾਰਨ,25 ਜੂਨ (ਨਈਅਰ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਚ ਚੌਥਾ ਫਰੰਟ ਜ਼ਰੂਰ ਬਣੇਗਾ ਤੇ ਬਾਦਲਾਂ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਿੰਡ-ਪਿੰਡ,ਘਰ-ਘਰ ਜਾ ਕੇ ਦੇ ਲੋਕਾਂ ਦੀ ਮੁਸ਼ਲਕਾਂ ਸੁਨਣਗੇ ‘ਤੇ ਉਨ੍ਹਾਂ ਦਾ ਨਿਪਟਾਰਾ ਵੀ ਜਲਦ ਤੋਂ ਜਲਦ ਕਰਾਉਣਗੇ। ਸ.ਬ੍ਰਹਮਪੁੁਰਾ ਨੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਫੋਕੇ ਦਾਅਵਿਆਂ ਦੀ ਪੋਲ ਖੁੱਲ ਚੁੱਕੀ ਹੈ।ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਆਪਣੀ ਝੂਠੀਆਂ ਗੱਲਾਂ ‘ਚ ਲਾ ਕੇ ਕੈਪਟਨ ਨੇ ਪੰਜਾਬ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੁਝ ਸਮਾ ਜਰੂਰ ਲੱਗੇਗਾ ਪਰ ਪਹਿਲਾਂ ਵਾਂਗ ਪੰਜਾਬ ਸੋਨੇ ਦੀ ਚਿੱੜੀ ਜਰੂਰ ਬਣੂੰਗਾ। ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਪੰਜਾਬ ਨੂੰ ਬਾਦਲਾਂ ਦੇ ਚੁੰਗਲਾਂ ਤੋਂ ਮੁਕਤ ਕਰਵਾਉਣਗੇ।ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਦੇ ਖੂਨ-ਪਸੀਨੇ ਨਾਲ ਬਣੀ ਸ਼੍ਰੋਮਣੀ ਕਮੇਟੀ ਨੂੰ ਇਹਨਾਂ ਆਪਣਾ ਨਿੱਜੀ ਜਗੀਰ ਬਣਾ ਲਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬਾਦਲਾਂ ਦੀਆਂ ਆਪ ਹੁਦਰੀਆਂ ਨੇ ਸਿੱਖ ਪੰਥ ਦਾ ਬਹੁਤ ਨੁਕਸਾਨ ਕੀਤਾ ਹੈ।ਜੋ ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਲ ਹੈ।