8.9 C
United Kingdom
Saturday, April 19, 2025

More

    ਬਰਨਾਲਾ ਨਾਲ ਸਬੰਧਤ ਮਹਿਲਾ ਨੇ ਕਰੋਨਾ ਵਾਇਰਸ ਨੂੰ ਦਿੱਤੀ ਮਾਤ

    ?ਮਜ਼ਬੂਤ ਇੱਛਾ ਸ਼ਕਤੀ ਨਾਲ ਕਰੋਨਾ ਖਿਲਾਫ ਜਿੱਤੀ ਜੰਗ

    ?ਡਿਪਟੀ ਕਮਿਸ਼ਨਰ ਤੇ ਸਿਹਤ ਅਮਲੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ
    ਬਰਨਾਲਾ ( ਰਾਜਿੰਦਰ ਵਰਮਾ )

    ਬਰਨਾਲਾ ਦੇ ਸੇਖਾ ਰੋਡ ਨਾਲ ਸਬੰਧਤ ਮਹਿਲਾ ਜੋ ਕਰੋਨਾ ਪਾਜ਼ੇਟਿਵ ਸੀ, ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਲਈ ਹੈ। ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ

    ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ।
    ਸਿਵਲ ਹਸਪਤਾਲ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਹਤ ਅਮਲੇ ਵੱਲੋਂ ਅੱਜ ਰਾਧਾ ਰਾਣੀ (44) ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਮਲੇ ਨੂੰ ਵੀ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਹ ਬਰਨਾਲਾ ਵਾਸੀਆਂ ਲਈ ਸੁਖਦ ਖਬਰ ਹੈ ਅਤੇ ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਦਾ ਨਤੀਜਾ ਹੈ, ਜਿਸ ਬਦੌਲਤ ਇਸ ਮਹਿਲਾ ਨੇ ਕਰੋਨਾ ਖਿਲਾਫ ਜੰਗ ਜਿੱਤ ਲਈ ਹੈ।
    ਜ਼ਿਕਰ ਕਰਨਾ ਬਣਦਾ ਹੈਕਿ ਰਾਧਾ ਰਾਣੀ ਡਾਕਟਰ ਮਨਪ੍ਰੀਤ ਸਿੰਘ ਖੁਦ ਰਾਜਿੰਦਰਾ ਹਸਪਤਾਲ ਛੱਡ ਕੇ ਆਏ ਸਨ ਤੇ ਉਹ ਬਿਨਾਂ ਕਿਸੇ ਭੈਅ ਤੋਂ ਕਰੋਨਾ ਪੀੜਤਾਂ ਦੇ ਇਲਾਜ ਵਿੱਚ ਜੁਟੇ ਹੋਏ ਨੇ। ਰਾਧਾ ਰਾਣੀ ਨੇ ਆਖਿਆ ਕਿ ਸਭ ਤੋਂ ਜ਼ਰੂਰੀ ਮਜ਼ਬੂਤ ਇੱਛਾ ਸ਼ਕਤੀ ਹੈ, ਜਿਸ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਇਹਤਿਆਤ ਵਰਤੇ ਜਾਣ ਅਤੇ ਉਸ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ।
    ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਬੰਧਤ ਮਹਿਲਾ ਦੀ ਰਿਪੋਰਟ 5 ਅਪਰੈਲ ਨੂੰ ਪਾਜ਼ੇਟਿਵ ਆਈ ਸੀ ਤੇ ਹੁਣ ਲਗਾਤਾਰ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਉਹ ਕਰੋਨਾ ਤੋਂ ਮੁਕਤ ਪਾਈ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 89 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿਚੋਂ 2 ਪਾਜ਼ੇਟਿਵ ਆਏ ਸਨ। ਇਨਾਂ ਵਿਚੋਂ ਇਕ ਮਰੀਜ਼ ਦੀ ਲੁਧਿਆਣਾ ਹਸਪਤਾਲ ਵਿਚ ਮੌਤ ਹੋ ਗਈ ਸੀ ਤੇ ਦੂਜਾ ਮਰੀਜ਼ ਸਿਹਤਯਾਬ ਹੋ ਗਿਆ ਹੈ। ਇਸ ਤੋਂ ਇਲਾਵਾ 13 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਿਨਾਂ ਵਿਚੋ 8 ਦੁਬਾਰਾ ਭੇਜੇ ਗਏ ਹਨ। ਇਸ ਤੋਂ ਇਲਾਵਾ 75 ਵਿਅਕਤੀ ਘਰਾਂ ਵਿਚ ਏਕਾਂਤਵਾਸ ਕੀਤੇ ਹੋਏ ਹਨ।
    ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਡਾ. ਮਨਪ੍ਰੀਤ ਸਿੰਘ (ਮੈਡੀਕਲ ਮਾਹਿਰ), ਡਾ. ਰਜਿੰਦਰ ਸਿੰਗਲਾ, ਡਾ. ਮੁਨੀਸ਼, ਡਾ. ਅਰਮਾਨਦੀਪ ਸਿੰਘ, ਸ੍ਰੀਮਤੀ ਕਵਿਤਾ, ਨਰਸ ਗੁਰਮੇਲ ਕੌਰ, ਬਲਜੀਤ ਕੌਰ, ਸਟਾਫ ਨਰਸ ਬਲਰਾਜ ਕੌਰ, ਹਰਪਾਲ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!