6.9 C
United Kingdom
Thursday, April 17, 2025

More

    ਸਿੱਖਿਆ ਵਿਭਾਗ ਪੰਜਾਬ ਵੱਲੋਂ 6635 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ

    ਈਟੀਟੀ ਟੈੱਟ ਪਾਸ ਜੱਥੇਬੰਦੀ ਵੱਲੋਂ ਆਪਣੇ ਸੰਘਰਸ਼ ਦੀ ਜਿੱਤ ਕਰਾਰ
    ਮੋਹਾਲੀ/ਚੰਡੀਗੜ੍ਹ, 31 ਜੁਲਾਈ (ਦਲਜੀਤ ਕੌਰ ਭਵਾਨੀਗੜ੍ਹ) ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ 6635 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਉਮੀਦਵਾਰ 3 ਅਗਸਤ ਤੋਂ ਲੈ ਕੇ 18 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ 100 ਅੰਕਾਂ ਦੀ ਆਬਜੈਕਟਿਵ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉੱਚ ਯੋਗਤਾ ਗ੍ਰੇਜੁਏਸਨ ਦੇ ਪਹਿਲੇ ਦਰਜ਼ੇ ਲਈ 5 ਅੰਕ, ਦੂਜੇ ਦਰਜ਼ੇ ਲਈ 3 ਅੰਕ ਅਤੇ ਤੀਜੇ ਦਰਜ਼ੇ ਲਈ 2 ਅੰਕ ਵਾਧੂ ਮਿਲਣਗੇ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਿਜ਼ਰਵ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 (ਟੈੱਟ-1) ਪਾਸ ਹੋਣਾ ਲਾਜ਼ਮੀ ਹੈ। ਇਨ੍ਹਾਂ ਕੁੱਲ 6635 ਅਸਾਮੀਆਂ ਵਿੱਚੋਂ 2157 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਇਸਨੂੰ ਜੱਥੇਬੰਦੀ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਇਸ ਨਵੀਂ ਭਰਤੀ ਦੇ ਇਸ਼ਤਿਹਾਰ ਵਿੱਚ ਸ਼ੋਧ ਕਰਕੇ ਬੇਰੁਜ਼ਗਾਰਾਂ ਤੇ ਕੋਈ ਹੋਰ ਨਵੀਂ ਮਾਰੂ ਸ਼ਰਤ ਥੋਪੀ ਤਾਂ ਬੇਰੁਜ਼ਗਾਰ ਅਧਿਆਪਕ ਮੁੜ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!