ਰਾਏਕੋਟ (ਰਘਵੀਰ ਸਿੰਘ ਜੱਗਾ)

ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਢੋਅ ਢੁਆਈ ਦੀ ਸ਼ੁਰੂਆਤ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਵਾਇਸ ਚੇਅਰਮੈਨ ਸੁਦਰਸ਼ਨ ਜੋਸ਼ੀ ਦੀ ਹਾਜ਼ਰੀ ‘ਚ ਲੱਡੂ ਵੰਡ ਕੇ ਕੀਤੀ ਗਈ।
ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਕਰਕੇ ਥੋੜ•ੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ‘ਚ ਢੋਅ-ਢੁਆਈ ਦੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਓਐਸਡੀ ਜਗਪ੍ਰੀਤ ਸਿੰਘ ਬੁੱਟਰ, ਮੁਨਸੀ ਹਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਯਸਪਾਲ ਬਾਂਸਲ, ਮੇਜਰ ਸਿੰਘ ਗਿੱਲ, ਪ੍ਰਿਤਪਾਲ ਸਿੰਘ, ਮਨੋਜ ਕੁਮਾਰ, ਗਿਆਨੀ ਗੁਰਦਿਆਲ ਸਿੰਘ, ਦਲੀਪ ਸਿੰਘ ਛਿੱਬਰ, ਰਛਵੀਰ ਸਿੰਘ, ਪ੍ਰਧਾਨ ਹਰਮੇਸ ਸਿੰਘ, ਪ੍ਰਧਾਨ ਅਵਤਾਰ ਸਿੰਘ ਖਾਲਸਾ, ਆੜਤੀ ਨਿਰਮਲ ਸਿੰਘ ਵਿਰਕ, ਰਾਜਿੰਦਰ ਸਿੰਘ ਕਾਕਾ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।