1.5 C
United Kingdom
Saturday, March 7, 2026

More

    ਯੂਕੇ: ਪੁਲਿਸ ਨੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਅਤੇ ਨਕਦੀ ਕੀਤੀ ਜ਼ਬਤ

    ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)

    ਯੂਕੇ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਨਸ਼ੀਲੇ ਪਦਾਰਥਾਂ ਨੂੰ ਯੂਕੇ ਦੀਆਂ ਗਲੀਆਂ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਕਾਰਵਾਈ ਕਾਰਵਾਈ ਕਰ ਰਹੀ ਹੈ। ਇਹਨਾਂ ਹੀ ਯਤਨਾਂ ਦੇ ਨਤੀਜੇ ਵਜੋਂ ਪੁਲਿਸ ਨੇ ਯੂਕੇ ਦੇ ਸੋਲੀਹਲ ਇਲਾਕੇ ਵਿੱਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਹੈ। ਵੈਸਟ ਮਿਡਲੈਂਡਸ ਪੁਲਿਸ ਦੇ ਸੰਗਠਿਤ ਅਪਰਾਧ ਅਤੇ ਗੈਂਗ ਪੁਲਿਸ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਇਸ  ਛਾਪੇਮਾਰੀ ਦਾ ਐਲਾਨ ਕੀਤਾ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਲੀਹਲ ਵਿੱਚ ਜਾਰੀ ਕੀਤੇ ਗਏ ਵਾਰੰਟ ਦੇ ਨਤੀਜੇ ਵਜੋਂ ਛਾਪੇਮਾਰੀ ਕਰਦਿਆਂ ਕਈ ਕਿੱਲੋ ਕਲਾਸ ਬੀ ਡਰੱਗ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਬੈਂਕ ਨੋਟਾਂ ਦੇ ਕਈ ਬੰਡਲ ਜ਼ਬਤ ਕੀਤੇ ਅਤੇ ਇਸ ਮਾਮਲੇ ਵਿੱਚ ਅਗਲੀ ਜਾਂਚ ਜਾਰੀ ਹੈ। ਪੁਲਿਸ ਅਨੁਸਾਰ ਨਸ਼ੀਲੇ ਪਦਾਰਥਾਂ ਵਿਰੁੱਧ ਕਾਰਵਾਈ ਇਸ ਤੋਂ ਵੀ ਵੱਡੇ ਪੱਧਰ ‘ਤੇ ਜਾਰੀ ਰਹੇਗੀ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!