6.7 C
United Kingdom
Saturday, April 19, 2025

More

    75ਵੇਂ ਆਜ਼ਾਦੀ ਦਿਵਸ ‘ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸੰਗਰੂਰ ਵਿਖੇ ਲਹਿਰਾਉਣਗੇ ਕੌਮੀ ਝੰਡਾ

    ਪੁਲਿਸ ਲਾਈਨ ਸਟੇਡੀਅਮ ’ਚ ਹੋਈ ਫੁੱਲ ਡਰੈਸ ਰਿਹਰਸਲ

    ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) 75ਵੇਂ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਕੌਮੀ ਝੰਡਾ ਲਹਿਰਾਉਣਗੇ। ਜ਼ਿਲਾ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ। ਅੱਜ ਇਥੇ ਪੁਲਿਸ ਲਾਈਨ ਗਰਾਊਂਡ ਵਿੱਚ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਆਜ਼ਾਦੀ ਦਿਵਸ ਸਮਾਗਮ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੇ ਅਨੁਸਾਰ ਸੁਚੱਜੇ ਢੰਗ ਨਾਲ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ 6 ਟੁਕੜੀਆਂ, ਜਿਨਾਂ ਵਿੱਚ ਪੰਜਾਬ ਪੁਲਿਸ, ਹੋਮਗਾਰਡ ਦੇ ਜਵਾਨ, ਐਨ.ਸੀ.ਸੀ. ਦੇ ਕੈਡਿਟ ਸ਼ਾਮਲ ਹੋਣਗੇ, ਮਾਰਚ ਪਾਸਟ ਕਰਨਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਅਤੇ ਵੀਲ੍ਹ ਚੇਅਰਜ਼ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਪਰੇਡ ਕਮਾਂਡਰ ਪਿ੍ਰਥਵੀ ਸਿੰਘ ਚਹਿਲ ਡੀ.ਐੱਸ.ਪੀ. ਦਿੜਬਾ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਸਹਾਇਕ ਕਮਿਸ਼ਨਰ ਚਰਨਜੋਤ ਸਿੰਘ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਡੀ.ਡੀ.ਪੀ.ਓ ਪਰਮਜੀਤ ਸਿੰਘ, ਆਰ.ਟੀ.ਏ ਕਰਨਬੀਰ ਸਿੰਘ ਛੀਨਾ, ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਆਦਿ ਮੌਜੂਦ ਸਨ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!