ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਸ਼ੁੱਕਰਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ, ਸਰਕਾਰੀ/ਪ੍ਰਾਈਵੇਟ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
