4 C
United Kingdom
Friday, March 6, 2026

More

    ਅਮਰੀਕਾ: ਇੱਕ ਦਿਨ ‘ਚ ਹੋਈਆਂ 1,000 ਤੋਂ ਵੱਧ ਕੋਰੋਨਾ ਮੌਤਾਂ

    ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)
    ਅਮਰੀਕਾ ਵਿੱਚ ਕੋਰੋਨਾ ਵਾਇਰਸ ਫਿਰ ਤੋਂ ਆਪਣਾ ਕਹਿਰ ਦਿਖਾ ਰਿਹਾ ਹੈ। ਕੋਰੋਨਾ ਕੇਸਾਂ ਦੇ ਚਲਦਿਆਂ ਅਮਰੀਕਾ ਵਿੱਚ ਮੰਗਲਵਾਰ ਨੂੰ ਤਕਰੀਬਨ 1,017 ਕੋਵਿਡ -19 ਮੌਤਾਂ ਨੂੰ ਦਰਜ ਕੀਤਾ, ਜੋ ਕਿ ਪ੍ਰਤੀ ਘੰਟਾ 42 ਮੌਤਾਂ ਦੇ ਬਰਾਬਰ ਹੈ। ਦੇਸ਼ ਵਿੱਚ ਘੱਟ ਟੀਕਾਕਰਨ ਵਾਲੇ ਖੇਤਰਾਂ ਵਿੱਚ ਵਾਇਰਸ ਦੇ ਡੈਲਟਾ ਰੂਪ ਦਾ ਪ੍ਰਸਾਰ ਤੇਜੀ ਨਾਲ ਹੋ ਰਿਹਾ ਹੈ। ਅੰਕੜਿਆਂ ਅਨੁਸਾਰ, ਪਿਛਲੇ ਮਹੀਨੇ ਦੌਰਾਨ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਮੌਤਾਂ ਵਿੱਚ ਤੇਜ਼ੀ ਆਈ ਹੈ ਜਿਸ ਦੀ ਗਿਣਤੀ ਔਸਤਨ 769 ਪ੍ਰਤੀ ਦਿਨ ਹੈ। ਇਸ ਸਥਿਤੀ ਨੂੰ ਵੇਖਦਿਆਂ ਹੋਇਆਂ ਬਾਈਡੇਨ ਪ੍ਰਸ਼ਾਸਨ ਵੱਲੋਂ ਯਾਤਰੀਆਂ ਲਈ ਹਵਾਈ ਜਹਾਜ਼ਾਂ, ਰੇਲ ਗੱਡੀਆਂ ਅਤੇ ਬੱਸਾਂ , ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਮਾਸਕ ਪਹਿਨਣ ਦੀਆਂ ਜ਼ਰੂਰਤਾਂ ਨੂੰ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਅਮਰੀਕਾ ਨੇ ਰੋਜ਼ਾਨਾ ਦੇ ਅਧਾਰ ਤੇ 1,000 ਤੋਂ ਵੱਧ ਮੌਤਾਂ ਇਸ ਤੋਂ ਪਹਿਲਾਂ ਮਾਰਚ ਵਿੱਚ ਦਰਜ ਕੀਤੀਆਂ ਸਨ। ਇਸਦੇ ਇਲਾਵਾ ਅਮਰੀਕਾ ਦੇ ਹਸਪਤਾਲ ਵੀ ਨਵੇਂ ਮਰੀਜ਼ਾਂ ਨਾਲ ਭਰ ਰਹੇ ਹਨ ਕਿਉਂਕਿ ਪਿਛਲੇ ਦੋ ਹਫਤਿਆਂ ਵਿੱਚ ਕੋਵਿਡ ਨਾਲ ਸਬੰਧਿਤ ਮਰੀਜ਼ਾਂ ਦਾ ਹਸਪਤਾਲਾਂ ਵਿੱਚ ਦਾਖਲ ਹੋਣ ਵਿੱਚ ਲਗਭਗ 70% ਦਾ ਵਾਧਾ ਹੋਇਆ ਹੈ। ਸੀ ਡੀ ਸੀ ਦੇ ਅੰਕੜਿਆਂ ਅਨੁਸਾਰ ਯੂ ਐਸ ਸਾਊਥ ਤਾਜ਼ਾ ਪ੍ਰਕੋਪ ਦਾ ਕੇਂਦਰ ਬਣਿਆ ਹੋਇਆ ਹੈ, ਜਿਸ ਵਿੱਚ ਫਲੋਰਿਡਾ ਨੇ ਪਿਛਲੇ ਹਫਤੇ ਲਗਭਗ 26,000 ਨਵੇਂ ਮਾਮਲਿਆਂ ਦੇ ਰਿਕਾਰਡ ਦੀ ਰਿਪੋਰਟ ਕੀਤੀ ਹੈ। ਇਸ ਦੌਰਾਨ ਸਰਕਾਰ ਵੱਲੋਂ ਵਾਇਰਸ ਨੂੰ ਹੋਰ ਵਧਣ ਅਤੇ ਸੁਰੱਖਿਆ ਪ੍ਰਾਪਤ ਕਰਨ ਲਈ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!