ਜਰਮਨੀ

ਜਰਮਨੀ ਨੇ ਕੋਰੋਨਾਵਾਇਰਸ ਦੇ ਫੈਲਾਅ ਦੇ ਮਾਮਲੇ ਅਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਦੇ ਸੰਬੰਧ ਵਿੱਚ ਚੀਨ ਨੂੰ 130 ਬਿਲੀਅਨ ਡਾਲਰ ਦੇ ਹਰਜ਼ਾਨੇ ਦਾ ਬਿੱਲ ਭੇਜਿਆ ਹੈ। ਜਰਮਨੀ ਨੇ ਯੂਕੇ, ਫਰਾਂਸ, ਅਮਰੀਕਾ ਵਿੱਚ ਕੋਰੋਨਾਵਾਇਰਸ ਨਾਲ ਹੋਏ ਤੇ ਹੋ ਰਹੇ ਨੁਕਸਾਨ ਦਾ ਹਵਾਲਾ ਦਿੰਦਿਆਂ ਇਹ ਕਦਮ ਚੁੱਕਿਆ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਸੀ ਕਿ ਜੇ ਚੀਨ ਦੀ ਕੋਈ ਚਾਲ ਸਾਬਤ ਹੁੰਦੀ ਹੈ ਤਾਂ ਉਹ ਨਤੀਜੇ ਭੁਗਤਣ ਲਈ ਤਿਆਰ ਰਹੇ।