10.2 C
United Kingdom
Monday, May 20, 2024

More

    ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ‘ਚ ਰੋਸ਼ ਪ੍ਰਦਰਸ਼ਨ

    ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਬਣੇ ਮੋਰਚੇ ਵੱਲੋਂ ਸੰਘਰਸ਼ ਨੂੰ ਅੱਗੇ ਤੋਰਨ ਦੀ ਕੜੀ ਤਹਿਤ ਅੱਜ ਪੰਜਾਬ ਦੀ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡੀ, ਸੰਘਰੇੜੀ, ਨਾਗਰਾ, ਚੱਠੇ ਨਨਹੇੜੇ, ਛਾਹੜ, ਗੰਢੂਆਂ, ਗੋਬਿੰਦਪੁਰਾ ਚੱਠਾ, ਲਹਿਰਾਂ ਆਦਿ ਵਿਖੇ ਰੋਸ਼ ਮੁਜ਼ਾਹਰੇ ਕੀਤੇ ਗਏ ਹਨ। ਇਨ੍ਹਾਂ ਰੋਸ਼ ਮੁਜ਼ਾਹਰਿਆਂ ਦੌਰਾਨ ਵੱਖੋ-ਵੱਖ ਥਾਵਾਂ ਤੇ ਆਗੂਆਂ ਨੇ ਮੰਗ ਕੀਤੀ ਕਿ ਸੰਘਰਸ਼ ਦੇ ਦੌਰਾਨ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਵੋਟਾਂ ਵੇਲੇ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਕੀਤੇ ਸੀ ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਅਧੂਰੀਆਂ ਮੰਗਾਂ ਨੂੰ ਸਰਕਾਰ ਜਲਦੀ ਮੰਨ ਕੇ ਲਾਗੂ ਕਰੇ।  ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਸਮੇਤ ਬਿਜਲੀ ਬਿੱਲ-2020 ਅਤੇ ਖੇਤੀਬਾੜੀ ਨੂੰ ਉਜਾੜੇ ਦੇ ਮੂੰਹ ਤੱਕਣ ਵਾਲੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਸੈਸ਼ਨ ਦੌਰਾਨ ਲਾਗੂ ਨਾ ਕਰਨ ਦਾ ਮਤਾ ਪਾਸ ਕਰੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਪੰਜਾਬ ਸਰਕਾਰ ਉਪਰੋਕਤ ਮੰਗਾਂ ਦੇ ਹੱਲ ਲਈ ਕੋਈ ਢੁਕਵਾਂ ਰਾਹ ਨਹੀਂ ਕੱਢਦੀ ਤਾਂ ਮਜ਼ਦੂਰ ਤੇ ਗ਼ਰੀਬ ਕਿਸਾਨ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਤੇਰਾਂ ਸਤੰਬਰ ਨੂੰ ਪਰਿਵਾਰਾਂ ਸਮੇਤ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜੱਥੇਬੰਦੀ ਨੇ ਹਰਿਆਣਾ ਸਰਕਾਰ ਵੱਲੋਂ ਕਰਨਾਲ ਅਤੇ ਪੰਜਾਬ ਸਰਕਾਰ ਵੱਲੋਂ ਦੋ ਮੋਗਾ ਵਿਖੇ ਸੰਘਰਸ਼ੀ ਲੋਕਾਂ ਤੇ ਲਾਠੀਚਾਰਜ ਕੀਤਾ ਗਿਆ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।  ਇਸ ਮੌਕੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ, ਗੁਰਮੀਤ ਸਿੰਘ ਸ਼ੇਰਗਡ਼੍ਹ, ਅੰਮ੍ਰਿਤਪਾਲ ਕੰਮੋਮਾਜਰਾ, ਭੋਲਾ ਸਿੰਘ, ਜਸਪਾਲ ਕੌਰ, ਰਾਣੀ ਕੌਰ ਗੰਢੂਆਂ, ਭੂਰਾ ਸਿੰਘ, ਗੋਰਾ ਸਿੰਘ ਚੱਠੇ ਨੰਨ੍ਹਹੇੜੇ, ਕਾਲਾ ਸਿੰਘ, ਹਰਦੇਵ ਸਿੰਘ ਛਾਹੜ, ਰਾਮ ਸਰੂਪ ਸਿੰਘ, ਨਿਰਭੈ ਸਿੰਘ ਸੰਘਰੇੜੀ, ਮੇਜਰ ਸਿੰਘ, ਗੁਰਜੰਟ ਸਿੰਘ ਨਾਗਰਾ ਅਤੇ ਹਰਜਿੰਦਰ ਸਿੰਘ ਘਰਾਚੋਂ ਆਦਿ ਹਾਜ਼ਰ ਸਨ ।

    Punj Darya

    Leave a Reply

    Latest Posts

    error: Content is protected !!