ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਇਕੱਤੀ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਸੰਗਰੂਰ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨੇ ਦੇ 337ਵੇ ਦਿਨ ਕਿਸਾਨਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸੰਘਰਸ਼ ਦੌਰਾਨ ਕਿਸਾਨਾਂ ਉੱਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦਾ ਰੂਟ ਬਦਲ ਕੇ ਕਿਸਾਨ ਨੂੰ ਬਦਨਾਮ ਕੀਤਾ, ਭਾਜਪਾ ਦੇ ਗੁਡਿਆ ਵੱਲੋਂ ਪੈਟਰੋਲ ਬੰਬ ਸੁੱਟੇ, ਰਹਿਣ ਬਸੇਰਿਆਂ ਨੂੰ ਅੱਗਾਂ ਲਾਈਆਂ, ਬਾਡਰਾਂ ਤੇ ਤਿੱਖੇ ਤਿੱਖੇ ਸਰੀਏ ਗੱਡੇ ਅਤੇ ਹੁਣ ਪੰਜਾਬ ਦੀਆਂ ਸਿਆਸੀ ਪਾਰਟੀਆਂ ਮੋਦੀ ਸਰਕਾਰ ਦੀ ਹਮਾਇਤ ਤੇ ਆ ਗਈਆਂ ਹਨ। ਆਕਲੀ ਦਲ, ਕਾਂਗਰਸ ਅਤੇ ਆਪ ਪਾਰਟੀਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਇਹਨਾਂ ਦੇ ਆਪੋ-ਆਪਣੇ ਫਰੰਟ ਰੈਲੀਆ ਮੁਜ਼ਾਹਰੇ ਕਰ ਰਹੇ ਹਨ ਤਾਂ ਕਿ ਕਿਸਾਨਾਂ ਦਾ ਧਿਆਨ ਬਦਲ ਸਕੇ ਅਤੇ ਸੰਘਰਸ਼ ਕਮਜੋਰ ਹੋ ਜਾਏ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਆਪਣੇ ਆਪ ਵਿਚ ਵੀ ਕਾਰਪੋਰੇਟ ਘਰਾਣੇ ਹੀ ਹਨ ਸੋ ਇਹ ਕਿਵੇਂ ਨਾ ਮੋਦੀ ਸਰਕਾਰ ਦੀ ਹਮਾਇਤ ਨਾ ਕਰਨ?
ਆਗੂਆਂ ਨੇ ਸਾਰੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਸੰਘਰਸ਼ ਵੱਲ ਧਿਆਨ ਕਰਨ ਅਤੇ ਇਨ੍ਹਾਂ ਸਿਆਸੀ ਪਾਰਟੀਆਂ ਦੇ ਚੱਕਰ ਵਿਚ ਨਾ ਆਉਣ। ਕਰਨਾਲ ਦੇ ਟੂਲ ਪਾਲਾਜੇ ਤੇ ਹੋਏ ਲਾਠੀਚਾਰਜ ਦੇ ਦੋਸ਼ੀਆ ਨੂੰ ਹਰਿਆਣਾ ਸਰਕਾਰ ਵੱਲੋਂ ਕਾਰਵਾਈ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲੋਕ ਤੰਤਰ ਸਰਕਾਰ ਹੋਣ ਦਾ ਸਬੂਤ ਦੇਵੇ। ਅੱਜ ਦੇ ਰੋਸ਼ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਰਾਮ ਸਿੰਘ ਸੋਈਆ, ਮੱਘਰ ਸਿੰਘ ਉਭਾਵਾਲ, ਰੋਹੀ ਸਿੰਘ ਮੰਗਵਾਲ ਰਘਬੀਰ ਸਿੰਘ ਛਜਾਲੀ, ਮੋਹਨ ਲਾਲ ਸੁਨਾਮ, ਕੁਲਦੀਪ ਸਿੰਘ, ਗੁਰਚਰਨ ਸਿੰਘ ਭਿੰਡਰ, ਬਲਵਿੰਦਰ ਸਿੰਘ ਕਿਸ਼ਨਪੁਰਾ, ਗੱਜਣ ਸਿੰਘ ਲੱਡੀ, ਗੁਰਨਾਮ ਸਿੰਘ ਸੰਗਰੂਰ ਆਦਿ ਨੇ ਸੰਬੋਧਨ ਕੀਤਾ।
