ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਨਵੀਂ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਵੱਲੋਂ ਜਿੱਥੇ ਸੰਗਰੂਰ ਦੇ ਬਰਨਾਲਾ ਕੈਚੀਆ ਚੌਕ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਉੱਥੇ ਹੀ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕਿ ਪੀ ਟੀ ਆਈ ਅਧਿਆਪਕਾਂ ਦੀਆਂ ਨਵੀਆਂ ਪੰਜ ਹਜ਼ਾਰ ਪੋਸਟਾਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਅਣਗਿਣਤ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰੰਤੂ ਅਜੇ ਤੱਕ ਝੂਠੇ ਲਾਰੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀ ਟੀ ਆਈ ਅਧਿਆਪਕਾਂ ਦੀਆਂ ਨਵੀਆਂ 5000 ਪੋਸਟਾਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਦਾ ਉਹ ਇਸ ਤਰ੍ਹਾਂ ਦੇ ਰੋਸ਼ ਪ੍ਰਦਰਸ਼ਨ ਕਰਦੇ ਰਹਾਂਗੇ।
ਇਸ ਮੌਕੇ ਮੋਰਚੇ ਦੀ ਅਗਵਾਈ ਕਰ ਰਹੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਰਨਲ ਸਕੱਤਰ ਅਮਨਦੀਪ ਕੰਬੋਜ, ਮੀਤ ਪੑਧਾਨ ਗੋਬਿੰਦ ਬਿੱਲਾ, ਗੁਰਮੀਤ ਚਹਿਲ , ਸ਼ਮਸੇਰ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਰੂਣ ਕਪੂਰ, ਭਰਤ ਭੂਸ਼ਣ ਅਤੇ ਸਮੁੱਚੀ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਪੰਜਾਬ ਸ਼ਾਮਿਲ ਹੋਏ ।
ਨਵੀਂ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਦੀਆਂ ਮੰਗਾਂ:-
1. ਪੀ ਟੀ ਆਈ ਅਧਿਆਪਕਾਂ ਦੀਆਂ 5000 ਨਵੀਆਂ ਅਸਾਮੀਆਂ ਤੁਰੰਤ ਕੱਢੀਆਂ ਜਾਣ।
2. ਪੀ.ਟੀ.ਆਈ ਅਧਿਆਪਕਾਂ ਨੂੰ ਪ੍ਰਾਇਮਰੀ ਪੱਧਰ ਤੋਂ ਲੈ ਕੇ ਮਿਡਲ ਪੱਧਰ ਤੱਕ ਨਿਯੁਕਤ ਕੀਤਾ ਜਾਵੇ।
3. ਨਵੀਂ ਭਰਤੀ ਦਾ ਇਸ਼ਤਿਹਾਰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ।
4. ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਪ੍ਰਇਮਾਰੀ ਸਕੂਲ ਤੋਂ ਲੈ ਕੇ ਹਰ ਜਮਾਤ ਲਈ ਲਾਜਮੀ ਕੀਤਾ ਜਾਵੇ ਕਿਉਂਕਿ ਅੱਜ ਦੇ ਸਮੇਂ ਵਿੱਚ ਤੰਦਰੁਸਤੀ ਬਹੁਤ ਹੀ ਜਰੂਰੀ ਹੈ।
5.ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਕੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕੋ।
