ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਕਾਈ ਦਿੜਬਾ ਦੀ ਹੋਈ ਚੋਣ
ਦਿੜ੍ਹਬਾ (ਦਲਜੀਤ ਕੌਰ ਭਵਾਨੀਗੜ੍ਹ) ਅੱਜ ਦਿੜ੍ਹਬਾ ਵਿਖੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਦਿੜਬਾ ਦੀ ਜਥੇਬੰਦਕ ਢਾਂਚੇ ਦੀ ਉਸਾਰੀ ਲਈ ਬਲਾਕ ਇਜ਼ਲਾਸ ਕੀਤਾ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਰਵਿੰਦਰ ਸਿੰਘ ਬਲਾਕ ਪ੍ਰਧਾਨ, ਡਾ. ਗੌਰਵਜੀਤ ਸਿੰਘ ਘੁਮਾਣ ਜਨਰਲ ਸਕੱਤਰ, ਪਰਗਟ ਸਿੰਘ ਗਿੱਲ ਮੀਤ ਪ੍ਰਧਾਨ, ਬੇਅੰਤ ਸਿੰਘ ਖਜਾਨਚੀ, ਜਸਵੀਰ ਸਿੰਘ ਪ੍ਰੈੱਸ ਸਕੱਤਰ, ਜਸਕੀਰਤ ਸਿੰਘ ਸਹਾਇਕ ਖਜ਼ਾਨਚੀ ਚੁਣੇ ਗਏ। ਇਸ ਇਜ਼ਲਾਸ ਵਿਚ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾਈ ਆਗੂ ਰਘਵੀਰ ਭਵਾਨੀਗੜ੍ਹ, ਦਲਜੀਤ ਸਫੀਪੁਰ, ਸੁਖਜਿੰਦਰ ਗਿਰ, ਨਿਰਭੈ ਸਿੰਘ, ਅਮਨ ਵਿਸ਼ਿਸ਼ਟ, ਮੇਘ ਰਾਜ, ਸੁਖਪਾਲ ਸਫੀਪੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਸਮੇਂ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਦਿੜਬਾ ਦੀ 13 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਅਮਨ ਸਿਹਾਲ, ਗੋਵਿੰਦ ਸਫੀਪੁਰ, ਵਿਨੋਦ ਕੁਮਾਰ, ਸੰਜੀਵ ਕੁਮਾਰ, ਮਨਦੀਪ ਜਨਾਲ, ਹੇਮੰਤ ਸਿੰਘ, ਮੰਗਤ ਸਿੰਘ, ਸੁਖਦੇਵ ਸਿੰਘ, ਸਤਿਨਾਮ ਸਿੰਘ, ਪਰਦੀਪ ਕੁਮਾਰ, ਰਜਿੰਦਰ ਰੋਗਲਾ, ਮਨਪ੍ਰੀਤ ਦਿਆਲਗੜ੍ਹ, ਰਣਧੀਰ ਸਿੰਘ ਘਨੋੜ ਨੂੰ ਬਤੌਰ ਬਲਾਕ ਕਮੇਟੀ ਮੈਂਬਰ ਲਿਆ ਗਿਆ। ਇਸ ਮੌਕੇ ਨਵੀਂ ਚੁਣੀ ਕਮੇਟੀ ਨੇ ਪ੍ਰਣ ਲਿਆ ਕਿ ਅਧਿਆਪਕ ਵਰਗ ਦੇ ਹੱਕਾਂ ਲਈ ਸੱਚੇ ਦਿਲੋ ਪਹਿਰਾ ਦਿੱਤਾ ਜਾਵੇਗਾ ਤੇ 11 ਸਤੰਬਰ ਮੋਹਾਲੀ ਨੂੰ ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਤਰਸੇਮ ਸੇਮੀ ਤੂਰਬਣਜਾਰਾ, ਨਿਰਮਲ ਸਿੰਘ ਦਿੜਬਾਂ, ਗੁਰਜੰਟ ਸਿੰਘ, ਪਰਭਾਤ ਵਰਮਾ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ।
