ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਵਿੱਚ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਮਿਲਣ ਤੋਂ ਬਾਅਦ, ਵਿਅਕਤੀਗਤ ਕਲਾਸਾਂ ਦੇ ਸ਼ੁਰੂ ਹੋਣ ‘ਤੇ ਲੱਖਾਂ ਵਿਦਿਆਰਥੀਆਂ ਦਰਮਿਆਨ ਕੋਵਿਡ -19 ਦੇ ਕੇਸ ਵੱਧ ਰਹੇ ਹਨ। ਮੌਜੂਦਾ ਸਮੇਂ ਹਰ ਹਫਤੇ ਅਮਰੀਕੀ ਬੱਚਿਆਂ ਦੀ ਰਿਕਾਰਡ ਗਿਣਤੀ ਵਾਇਰਸ ਲਈ ਸਕਾਰਾਤਮਕ ਟੈਸਟ ਕਰ ਰਹੀ ਹੈ। ਅਮੈਰੀਕਨ ਅਕੈਡਮੀ ਆਫ ਪੀਡੀਆਟ੍ਰਿਕਸ ਅਤੇ ਚਿਲਡਰਨਜ਼ ਹਸਪਤਾਲ ਐਸੋਸੀਏਸ਼ਨ ਦੁਆਰਾ ਜਾਰੀ ਹਫਤਾਵਾਰੀ ਰਿਪੋਰਟ ਦੇ ਅਨੁਸਾਰ, ਪਿਛਲੇ ਹਫਤੇ ਦੌਰਾਨ ਯੂ ਐਸ ‘ਚ ਤਕਰੀਬਨ 252,000 ਬੱਚਿਆਂ ਨੇ ਕੋਵਿਡ -19 ਲਈ ਪਾਜੇਟਿਵ ਟੈਸਟ ਕੀਤਾ ਹੈ। ਕੋਵਿਡ ਅੰਕੜਿਆਂ ਅਨੁਸਾਰ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ, 5 ਮਿਲੀਅਨ ਤੋਂ ਵੱਧ ਬੱਚਿਆਂ ਨੇ ਵਾਇਰਸ ਲਈ ਪਾਜੇਟਿਵ ਟੈਸਟ ਕੀਤਾ ਹੈ। ਹਫਤਾਵਾਰੀ ਅੰਕੜਾ ਹੁਣ ਜੂਨ ਦੇ ਮੁਕਾਬਲੇ ਲਗਭਗ 300 ਗੁਣਾ ਜ਼ਿਆਦਾ ਹੈ, ਜਦੋਂ ਇੱਕ ਹਫਤੇ ਦੇ ਸਮੇਂ ਵਿੱਚ ਸਿਰਫ 8,400 ਬਾਲ ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਅਮਰੀਕੀ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਂਸਨ (ਸੀ ਡੀ ਸੀ) ਦੇ ਅੰਕੜਿਆਂ ਅਨੁਸਾਰ, ਦੱਖਣੀ ਅਮਰੀਕਾ ‘ਚ ਬੱਚਿਆਂ ਦੀ ਕੋਰੋਨਾ ਲਾਗ ਦਾ ਅੱਧੇ ਤੋਂ ਵੱਧ ਦਾ ਹਿੱਸਾ ਹੈ। ਪੂਰੇ ਅਮਰੀਕਾ ਵਿੱਚ 2,400 ਤੋਂ ਘੱਟ ਬੱਚੇ ਪੁਸ਼ਟੀ ਕੀਤੇ ਜਾਂ ਸ਼ੱਕੀ ਕੋਵਿਡ-19 ਦੀ ਲਾਗ ਨਾਲ ਹਸਪਤਾਲ ਵਿੱਚ ਦਾਖਲ ਹਨ। ਸਿਹਤ ਮਾਹਰਾਂ ਅਨੁਸਾਰ ਵਾਇਰਸ ਦੀ ਲਾਗ ਬੱਚਿਆਂ ਦੀ ਲੰਮੇ ਸਰੀਰਕ , ਭਾਵਨਾਤਮਕ ਅਤੇ ਮਾਨਸਿਕ ਸਿਹਤ ‘ਤੇ ਪ੍ਰਭਾਵ ਪਾ ਸਕਦੀ ਹੈ।
