18 ਤੋਂ 65 ਸਾਲ ਤੱਕ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ – ਲੂੰਬਾ
ਮੋਗਾ/ਨਿਹਾਲ ਸਿੰਘ ਵਾਲਾ (ਪੰਜ ਦਰਿਆ ਬਿਊਰੋ) ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਿੰਡ ਮਾਛੀਕੇ ਵੱਲੋਂ ਗ੍ਰਾਮ ਪੰਚਾਇਤ, ਨਗਰ ਅਤੇ ਰੂਰਲ ਐਨ ਜੀ ਕਲੱਬਜ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਸਾਹਿਬ ਮਾਛੀਕੇ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਨੇ ਉਤਸਾਹ ਨਾਲ ਖੂਨਦਾਨ ਕੀਤਾ ਅਤੇ ਇਸ ਕੈਂਪ ਵਿੱਚ ਕੁੱਲ 52 ਯੂਨਿਟ ਖੂਨਦਾਨ ਹੋਇਆ । ਇਸ ਕੈਂਪ ਦਾ ਉਦਘਾਟਨ ਰੂਰਲ ਐੱਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਕਿਉਂਕਿ ਸਾਡੇ ਵੱਲੋਂ ਦਾਨ ਕੀਤੇ ਗਏ ਇੱਕ ਯੂਨਿਟ ਨਾਲ ਚਾਰ ਲੋਕਾਂ ਦੀ ਜਿੰਦਗੀ ਬਚਾਈ ਜਾ ਸਕਦੀ ਹੈ। 18 ਤੋਂ 65 ਸਾਲ ਦੀ ਉਮਰ ਤੱਕ ਦਾ ਹਰ ਤੰਦਰੁਸਤ ਵਿਅਕਤੀ, ਜਿਸਦਾ ਭਾਰ 45 ਕਿਲੋ ਤੋਂ ਉਪਰ ਹੋਵੇ, ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਰੋਨਾ ਦੇ ਪਹਿਲਾ ਜਾਂ ਦੂਸਰਾ ਟੀਕਾ ਲੱਗਣ ਤੋਂ ਦੋ ਹਫਤੇ ਬਾਅਦ ਖੂਨਦਾਨ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਕਦੇ ਵੀ ਮੌਕਾ ਮਿਲਣ ਤੇ ਖੂਨਦਾਨ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਹਨਾਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਮਾਛੀਕੇ ਦੇ ਸੇਵਾਦਾਰ ਡਾ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਫਲ ਖੂਨਦਾਨ ਕੈਂਪ ਦੇ ਆਯੋਜਨ ਲਈ ਵਧਾਈ ਦਿੰਦਿਆਂ ਇਸ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਸਾਰੇ ਨੌਜਵਾਨਾਂ, ਔਰਤਾਂ ਅਤੇ ਪਤਵੰਤਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਜਸਕਰਨ ਸਿੰਘ ਅਤੇ ਚੇਅਰਮੈਨ ਦਰਸ਼ਨ ਸਿੰਘ ਨੇ ਵੀ ਪਿੰਡ ਨੌਜਵਾਨਾਂ ਦੇ ਇਸ ਉੱਦਮ ਦੀ ਸਰਾਹਨਾ ਕਰਦਿਆਂ ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਨੇਕ ਕੰਮਾਂ ਵਿੱਚ ਕਲੱਬ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਕਲੱਬ ਮੈਂਬਰਾਂ ਅਤੇ ਪੰਚਾਇਤ ਵੱਲੋਂ ਸਾਂਝੇ ਤੌਰ ਮੁੱਖ ਮਹਿਮਾਨ ਮਹਿੰਦਰ ਪਾਲ ਲੂੰਬਾ ਅਤੇ ਬਲੱਡ ਬੈਂਕ ਮੋਗਾ ਦੀ ਇੰਚਾਰਜ ਡਾ ਸੁਮੀ ਗੁਪਤਾ ਅਤੇ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਲੱਬ ਦੇ ਮੁੱਖ ਸੇਵਾਦਾਰ ਡਾ ਸਤਨਾਮ ਸਿੰਘ ਨੇ ਰੂਰਲ ਐੱਨ ਜੀ ਓ ਮੋਗਾ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦਾ ਕੈਂਪ ਨੂੰ ਕਾਮਯਾਬ ਬਨਾਉਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਰੂਰਲ ਐੱਨ ਜੀ ਓ ਮੋਗਾ ਦੇ ਸਹਿਯੋਗ ਨਾਲ ਪਿੰਡ ਵਿੱਚ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਮਲਕੀਤ ਸਿੰਘ ਮੀਤਾ, ਬੇਅੰਤ ਸਿੰਘ ਚਹਿਲ, ਪੰਚ ਜਸਵੀਰ ਸਿੰਘ ਜੱਸੀ, ਡਾ ਕੁਲਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਗੁਰਨਾਮ ਸਿੰਘ, ਡਾ ਹਰਦੀਪ ਸਿੰਘ, ਡਾ ਜਗਸੀਰ ਸਿੰਘ, ਸੂਬੇਦਾਰ ਮੇਜਰ ਸਿੰਘ, ਗ੍ਰੰਥੀ ਲਾਭ ਸਿੰਘ, ਸਾਬਕਾ ਪੰਚ ਜਸਵੀਰ ਸਿੰਘ, ਇਕਬਾਲ ਸਿੰਘ ਡੈਨੀ, ਜਗਵਿੰਦਰ ਸਿੰਘ ਜਮਨਾ, ਸੱਤਪਾਲ ਸਿੰਘ, ਗੁਰਤੇਜ ਸਿੰਘ ਕਾਲਾ, ਹਰਮਨ ਸਿੰਘ ਭੋਤਨਾ, ਕਾਲਾ ਵੜਿੰਗ, ਪਰਮਿੰਦਰ ਸਿੰਘ, ਗੁਰਪਿਆਰ ਸਿੰਘ, ਹਰਪ੍ਰੀਤ ਸਿੰਘ ਅਮਨਾ ਅਤੇ ਡਾ ਪ੍ਰਗਟ ਸਿੰਘ, ਗੁਰਦੁਆਰਾ ਨਾਨਕਸਰ ਕਮੇਟੀ ਅਤੇ ਸ਼ਹੀਦ ਭਗਤ ਸਿੰਘ ਕਲੱਬ ਨਵਾਂ ਮਾਛੀਕੇ ਦੇ ਮੈਂਬਰ, ਬਲੱਡ ਬੈਂਕ ਮੋਗਾ ਤੋਂ ਸਟੀਫਨ ਸਿੱਧੂ, ਜਸਵਿੰਦਰ ਸਿੰਘ ਅਤੇ ਹਰਕੰਵਲ ਸਿੰਘ ਆਦਿ ਹਾਜ਼ਰ ਸਨ।
