6.9 C
United Kingdom
Sunday, April 20, 2025

More

    24 ਸਤੰਬਰ ਦੀ ਦੇਸ਼ ਵਿਆਪੀ ਹੜਤਾਲ ਵਿੱਚ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ – ਮਨਦੀਪ ਕੌਰ

    ਨਛੱਤਰ ਹਾਲ ਵਿੱਚ ਜੱਥੇਬੰਦੀ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਫੈਸਲਾ

    ਮੋਗਾ (ਪੰਜ ਦਰਿਆ ਬਿਊਰੋ) ਜਾਇੰਟ ਪਲੇਟਫਾਰਮ ਆਫ ਸਕੀਮ ਵਰਕਰਜ ਵੱਲੋਂ 24 ਸਤੰਬਰ ਨੂੰ ਕੀਤੀ ਜਾ ਰਹੀ ਇੱਕ ਰੋਜਾ ਹੜਤਾਲ ਵਿੱਚ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਮੋਗਾ ਪੂਰੀ ਸਮਰੱਥਾ ਨਾਲ ਸ਼ਮੂਲੀਅਤ ਕਰੇਗੀ ਅਤੇ ਸਿਵਲ ਸਰਜਨ ਦਫਤਰ ਮੋਗਾ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੇਨ ਚੌਕ ਮੋਗਾ ਵਿਖੇ ਸਰਕਾਰ ਦੇ ਲਾਰਿਆਂ ਦਾ ਘੜਾ ਭੰਨਿਆ ਜਾਵੇਗਾ। ਇਸ ਸਬੰਧੀ ਅੱਜ ਕਾਮਰੇਡ ਨਛੱਤਰ ਸਿੰਘ ਭਵਨ ਮੋਗਾ ਵਿਖੇ ਜੱਥੇਬੰਦੀ ਦੀ ਇੱਕ ਹੰਗਾਮੀ ਮੀਟਿੰਗ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਚਾਰਾਂ ਬਲਾਕਾਂ ਦੀਆਂ ਚੁਣੀਆਂ ਹੋਈਆਂ ਬਲਾਕ ਕਮੇਟੀ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਥੀ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਕੁੱਲ ਹਿੰਦ ਕੋਆਰਡੀਨੇਸ਼ਨ ਕਮੇਟੀ ਆਫ ਆਸ਼ਾ ਵਰਕਰਜ (ਸੀਟੂ) ਦੀ ਮੈਂਬਰ ਹੈ ਤੇ ਵੱਖ ਵੱਖ ਸਕੀਮਾਂ ਅਧੀਨ ਕੰਮ ਕਰ ਰਹੇ ਸਕੀਮ ਵਰਕਰਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਅਤੇ ਸ਼ੋਸ਼ਣ ਖਿਲਾਫ ਆਵਾਜ ਬੁਲੰਦ ਕਰਨ ਲਈ 24 ਸਤੰਬਰ ਨੂੰ ਇਹ ਵਰਕਰ ਇੱਕ ਰੋਜਾ ਦੇਸ਼ ਵਿਆਪੀ ਹੜਤਾਲ ਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀ ਮਿਹਨਤ ਦਾ ਪੂਰਾ ਮੁੱਲ ਮਿਲ ਸਕੇ ਅਤੇ ਉਨ੍ਹਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਨੂੰ ਠੱਲ੍ਹ ਪੈ ਸਕੇ। ਉਹਨਾਂ ਕਿਹਾ ਸਰਕਾਰ ਇਨ੍ਹਾਂ ਕਾਮਿਆਂ ਨੂੰ ਨਿਗੂਣੇ ਭੱਤਿਆਂ ਤੇ ਪੂਰਾ ਸਮਾਂ ਕੰਮ ਲੈ ਰਹੀ ਹੈ, ਜਿਸ ਕਾਰਨ ਇਨ੍ਹਾਂ ਕਾਮਿਆਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਦਿਨੋ-ਦਿਨ ਵਧਦੀ ਮਹਿੰਗਾਈ ਇਨ੍ਹਾਂ ਕਾਮਿਆਂ ਦਾ ਕਚੂੰਮਰ ਕੱਢ ਰਹੀ ਹੈ ਤੇ ਉਲਟਾ ਉਨ੍ਹਾਂ ਦੀ ਗੱਲ ਸੁਣਨ ਵੀ ਤਿਆਰ ਨਹੀਂ, ਜਿਸ ਕਾਰਨ ਮਜਬੂਰਨ ਇਨ੍ਹਾਂ ਕਾਮਿਆਂ ਨੂੰ ਹੜਤਾਲ ਤੇ ਜਾਣਾ ਪੈ ਰਿਹਾ ਹੈ। ਇਸ ਮੌਕੇ ਜੱਥੇਬੰਦੀ ਦੇ ਸੀਨੀਅਰ ਆਗੂਆਂ ਮਹਿੰਦਰ ਪਾਲ ਲੂੰਬਾ, ਮਨਦੀਪ ਸਿੰਘ ਭਿੰਡਰ ਅਤੇ ਰਮਨਦੀਪ ਸਿੰਘ ਭੁੱਲਰ ਨੇ ਵੀ ਇਨ੍ਹਾਂ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਹੜਤਾਲ ਇਨ੍ਹਾਂ ਕਾਮਿਆਂ ਦਾ ਭਵਿੱਖ ਤੈਅ ਕਰੇਗੀ ਅਤੇ ਪੂਰੀ ਦੁਨੀਆ ਦਾ ਧਿਆਨ ਇਨ੍ਹਾਂ ਦੇ ਹੋ ਰਹੇ ਸ਼ੋਸ਼ਣ ਵੱਲ ਖਿੱਚੇਗੀ, ਇਸ ਲਈ ਇਸ ਹੜਤਾਲ ਨੂੰ ਸਫਲ ਬਨਾਉਣਾ ਅਤਿ ਜਰੂਰੀ ਹੈ। ਉਨ੍ਹਾਂ ਸਮੂਹ ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਨੂੰ ਇਸ ਹੜਤਾਲ ਵਿੱਚ 100% ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਮਨਦੀਪ ਕੌਰ ਡਰੋਲੀ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੋਗਾ ਜਿਲ੍ਹੇ ਦੇ ਸਤ ਪ੍ਰਤੀਸ਼ਤ ਕਾਮੇ ਇਸ ਹੜਤਾਲ ਵਿੱਚ ਸ਼ਮੂਲੀਅਤ ਕਰੇਗੀ। ਉਹਨਾਂ ਹਾਜਰ ਅਹੁਦੇਦਾਰਾਂ ਨੂੰ ਅੱਜ ਤੋਂ ਹੀ ਹੜਤਾਲ ਦੀਆਂ ਤਿਆਰੀਆਂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਸਭ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਹੜਤਾਲ ਵਿੱਚ ਸ਼ਮੂਲੀਅਤ ਕਰਵਾਈ ਜਾਵੇ ਤੇ 24 ਸਤੰਬਰ ਨੂੰ ਠੀਕ 9 ਵਜੇ ਸਿਵਲ ਸਰਜਨ ਦਫਤਰ ਮੋਗਾ ਪਹੁੰਚਣ ਲਈ ਕਿਹਾ । ਇਸ ਮੀਟਿੰਗ ਉਪਰੰਤ ਜੱਥੇਬੰਦੀ ਨੇ ਦਫਤਰ ਸਿਵਲ ਸਰਜਨ ਮੋਗਾ ਜਾ ਕੇ ਸਿਵਲ ਸਰਜਨ ਮੋਗਾ ਨੂੰ ਹੜਤਾਲ ਦਾ ਨੋਟਿਸ ਦਿੱਤਾ। ਇਸ ਮੌਕੇ ਉਕਤ ਤੋਂ ਇਲਾਵਾ ਕਿਰਨਦੀਪ ਕੌਰ ਕੈਸ਼ੀਅਰ, ਜਸਵਿੰਦਰ ਕੌਰ ਜਨਰਲ ਸਕੱਤਰ, ਗੁਰਪ੍ਰੀਤ ਕੌਰ ਆਲਮਵਾਲਾ, ਸਰਬਜੀਤ ਕੌਰ, ਕਰਮਜੀਤ ਕੌਰ ਥਰਾਜ, ਜਸਵੀਰ ਕੌਰ, ਸਰਬਜੀਤ ਕੌਰ, ਨਸੀਬ ਕੌਰ ਬੁੱਘੀਪੁਰਾ, ਪਰਮਜੀਤ ਕੌਰ ਤਲਵੰਡੀ ਭੰਗੇਰੀਆਂ, ਨੀਨਾ ਕੁਮਾਰੀ, ਕੁਲਦੀਪ ਕੌਰ ਚੁਗਾਵਾਂ, ਚਰਨਜੀਤ ਕੌਰ ਡਰੋਲੀ, ਇੰਦਰਜੀਤ ਕੌਰ, ਪਰਮਜੀਤ ਕੌਰ ਡਾਲਾ, ਕੁਲਵੰਤ ਕੌਰ, ਪ੍ਰਵੀਨ ਕੁਮਾਰੀ, ਸਵਰਨਜੀਤ ਕੌਰ, ਵਿਸ਼ਾਲੀ, ਅਮਨਦੀਪ ਕੌਰ, ਸ਼ਾਂਤੀ ਪੱਤੋ ਹੀਰਾ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਜਿਲੇ ਭਰ ਤੋਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਹਾਜਰ ਸਨ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!