
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵੱਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਧਾਰਮਿਕ ਦੀਵਾਨ 26 ਸਤੰਬਰ 2021 (ਐਤਵਾਰ) ਨੂੰ ਸਵੇਰੇ 6 ਵਜੇ ਤੋਂ ਦੁਪਹਿਰ 1 ਵਜੇ ਤੱਕ ਸਜਾਏ ਜਾਣਗੇ। ਇਸ ਸਮੇਂ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਅਤੇ ਭਾਈ ਤੇਜਵੰਤ ਸਿੰਘ ਵੱਲੋਂ ਆਸਾ ਦੀ ਵਾਰ ਅਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾ ਨੇ ਦੱਸਿਆ ਕਿ ਮੌਜੂਦਾ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਸੰਗਤਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਦੀਵਾਨਾਂ ਦੌਰਾਨ ਹਰ ਵਾਰ ਦੀ ਤਰ੍ਹਾਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ ।