ਲੰਡਨ (ਪੰਜ ਦਰਿਆ ਬਿਊਰੋ)
ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਿਮਾਇਤ ਵਿੱਚ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਅਤੇ ਭਰਾਤਰੀ ਹਮਖਿਆਲੀ ਜੱਥੇਬੰਦੀਆਂ ਵੱਲੋਂ ਭਾਰਤੀ ਹਾਈ ਕਮਿਸ਼ਨ ਲੰਡਨ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਤਾਨੀਆ ਭਰ ਵਿੱਚੋਂ ਪਹੁੰਚੇ ਲੋਕਾਂ ਨੇ ਕਿਸਾਨ ਮਜ਼ਦੂਰ ਪੱਖੀ ਨਾਅਰਿਆਂ ਨਾਲ ਮਾਹੌਲ ਨੂੰ ਗਰਮਾਈ ਰੱਖਿਆ। ਅੰਦੋਲਨ ਦੌਰਾਨ ਸ਼ਹੀਦ ਹੋਏ ਜੁਝਾਰੂਆਂ ਦੀ ਯਾਦ ਵਿੱਚ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਸਮੇਂ ਵਿਦਵਾਨ ਬੁਲਾਰਿਆਂ ਵੱਲੋਂ ਆਪੋ ਆਪਣੀਆਂ ਤਕਰੀਰਾਂ ਰਾਹੀਂ ਭਾਰਤ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ ਗਈ।