
ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆਂ)
ਫਰਿਜ਼ਨੋ ਦੇ ਲਾਗਲੇ ਸ਼ਹਿਰ ਸਿਲਮਾ ਦੇ ਗੁਰਦਵਾਰਾ ਪੈਸੇਫਿਕ ਕੋਸਟ ਵਿਖੇ ਲੰਘੇ ਐਂਤਵਾਰ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲਿਆਂ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਜਿੱਥੇ ਵਿਸ਼ੇਸ਼ ਦੀਵਾਨ ਸਜਾਕੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਮੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ, ਓਥੇ ਉਨ੍ਹਾਂ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲਿਆਂ ਦੇ ਜੀਵਨ ‘ਤੇ ਪੰਛੀ ਝਾਤ ਵੀ ਪਾਈ। ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਭਾਈ ਰਣਜੀਤ ਸਿੰਘ ਨਾਗਰਾ ਦੇ ਪੋਤਰੇ ਰੂਹੇਜਾਨ ਬਾਵਾ ਸਿੰਘ ਨਾਗਰਾ ਦੇ ਪਹਿਲੇ ਜਨਮ ਦਿਨ ਨੂੰ ਮੁੱਖ ਰੱਖਕੇ ਸ੍ਰੀ ਅਖੰਡ-ਪਾਠ ਸਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਗੁਰੂ ਗ੍ਰੰਥ ਸਹਿਬ ਜੀ ਅੱਗੇ ਨਤਮਸਤਕ ਹੋਈਆਂ।