4.6 C
United Kingdom
Sunday, April 20, 2025

More

    ਗਲਾਸਗੋ: ਕੋਪ 26 ਦੌਰਾਨ ਇੱਕ ਦਿਨ ‘ਚ ਹੋ ਸਕਦੀਆਂ ਹਨ 150 ਤੋਂ 300 ਤੱਕ ਗ੍ਰਿਫਤਾਰੀਆਂ

    ਸੰਭਾਵਿਤ ਤੌਰ ‘ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਸੰਬੰਧੀ ਪੁਲਸ ਵੱਲੋਂ ਉਲੀਕੀ ਜਾ ਰਹੀ ਹੈ ਰਣਨੀਤੀ

    ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਜਿਉਂ ਜਿਉਂ ਕੋਪ 26 ਜਲਵਾਯੂ ਸੰਮੇਲਨ ਦੇ ਸ਼ੁਰੂ ਹੋਣ ਦੇ ਦਿਨ ਨੇੜੇ ਆ ਰਹੇ ਹਨ, ਉਵੇਂ ਉਵੇਂ ਸਕਾਟਲੈਂਡ ਪੁਲਿਸ ਵੱਲੋਂ ਕਿਸੇ ਗੜਬੜੀ ਤੋਂ ਬਚਾਅ ਲਈ ਆਪਣੀਆਂ ਰਣਨੀਤਕ ਕਾਰਵਾਈਆਂ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਪੁਲਿਸ ਦੀਆਂ ਰਿਪੋਰਟਾਂ ਅਨੁਸਾਰ ਇੱਕ ਦਿਨ ਵਿੱਚ 150 ਤੋਂ 300 ਤੱਕ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਸੰਮੇਲਨ ਦੌਰਾਨ ਗਲਾਸਗੋ ਵਿੱਚ 10,000 ਤੋਂ ਵੱਧ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ ਕਿਉਂਕਿ ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨਾਲ ਸੰਭਾਵਤ ਟਕਰਾਅ ਹੋ ਸਕਦੇ ਹਨ। ਕੋਪ 26 ਸੰਮੇਲਨ 31 ਅਕਤੂਬਰ ਤੋਂ 12 ਨਵੰਬਰ ਤੱਕ ਗਲਾਸਗੋ ‘ਚ ਹੋ ਰਿਹਾ ਹੈ ਤੇ ਇਸ ਵਿੱਚ ਵਿਸ਼ਵ ਨੇਤਾਵਾਂ ਦੇ ਨਾਲ ਨਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵੀ ਸ਼ਾਮਲ ਹੋਣਗੇ। ਇਸ ਦੌਰਾਨ 6 ਨਵੰਬਰ ਨੂੰ ਇੱਕ ਪ੍ਰਦਰਸ਼ਨ ਵਿੱਚ 150,000 ਪ੍ਰਦਰਸ਼ਨਕਾਰੀਆਂ ਦੀ ਵੀ ਗਲਾਸਗੋ ਦੀਆਂ ਸੜਕਾਂ ‘ਤੇ ਉਤਰਨ ਦੀ ਉਮੀਦ ਕੀਤੀ ਜਾ ਰਹੀ ਹੈ। ਜਿਸ ਕਰਕੇ ਸੀਨੀਅਰ ਪੁਲਿਸ ਅਧਿਕਾਰੀ ਪ੍ਰਤੀ ਦਿਨ 150 ਤੋਂ 300 ਵਾਧੂ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਪ੍ਰਗਟ ਕਰ ਰਹੇ ਹਨ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!