ਪੰਜਾਬ ਦੇ ਇਤਿਹਾਸਕ ਪਿਛੋਕੜ ਅਤੇ ਹੋਰ ਗੱਲਾਂ ਬਾਰੇ ਦਿੱਤੀ ਜਾਣਕਾਰੀ
ਚੋਹਲਾ ਸਾਹਿਬ/ਤਰਨਤਾਰਨ (ਰਾਕੇਸ਼ ਨਈਅਰ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪੰਜਾਬ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਗੁਰਵੀਰ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ। ਡਾ.ਗੁਰਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਪੰਜਾਬ ਦੇ ਇਤਿਹਾਸਕ ਦਿਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਮਹਾਨ ਇਤਿਹਾਸਕ ਪਿਛੋਕੜ,ਪੰਜਾਬੀ ਕੌਮ ਦੀ ਬਹਾਦਰ ਇਤਿਹਾਸਕਤਾ ਅਤੇ ਸਿੱਖ ਧਰਮ ਦੇ ਇਸ ਵਿੱਚ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਭੋਗੂਲਿਕ ਤੌਰ ‘ਤੇ ਭਾਸ਼ਾ ਦੇ ਆਧਾਰ ‘ਤੇ ਜੋ ਆਪਣੀ ਵੱਖਰੀ ਪਛਾਣ ਸਥਾਪਿਤ ਕੀਤੀ ਹੈ ਇਸ ਵਿੱਚ ਸਿੱਖ ਧਰਮ ਦਾ ਤੇ ਪੰਜਾਬੀ ਬੋਲੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।ਜੇਕਰ ਅੱਜ ਦਾ ਨੌਜਵਾਨ ਵਰਗ ਆਪਣੇ ਧਰਮ ਅਤੇ ਆਪਣੀ ਮਾਂ ਬੋਲੀ ਪ੍ਰਤੀ ਸੰਜੀਦਾ ਰਹੇਗਾ ਤਾਂ ਪੰਜਾਬ ਦੇ ਵਿਕਾਸ ਨੂੰ ਕੋਈ ਰੋਕ ਨਹੀਂ ਸਕਦਾ।ਉਨ੍ਹਾਂ ਨੇ ਵਿਦਿਆਰਥੀ ਵਰਗ ਨੂੰ ਆਪਣੇ ਭਵਿੱਖ ਪ੍ਰਤੀ ਸੁਚੇਤ ਰਹਿਣ ਅਤੇ ਆਉਣ ਵਾਲ਼ੀਆਂ ਚੁਣੌਤੀਆ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਆ ਤੇ ਆਪਣੇ ਧਰਮ ਵਿੱਚ ਪਰਪੱਕ ਰਹਿਣ ਦੀ ਸਿੱਖਿਆ ਦਿੱਤੀ।ਇਸ ਸਮੇ ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।ਇਸ ਸਮੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।
