9.9 C
United Kingdom
Wednesday, April 9, 2025

More

    ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

    ਹਰਜੀਤ ਲਸਾੜਾ (ਬ੍ਰਿਸਬੇਨ) ਨਵੇਂ ਓਮੀਕਰੋਨ ਕੋਵਿਡ -19 ਵੇਰੀਐਂਟ ਨੂੰ ਲੈ ਕੇ ਵਧ ਰਹੀ ਵਿਸ਼ਵ ਵਿਆਪੀ ਚਿੰਤਾ ਦੇ ਚੱਲਦਿਆਂ ਆਸਟਰੇਲਿਆਈ ਸੰਘੀ ਸਰਕਾਰ ਨੇ ਭਾਰਤੀ ਸਿਹਤ ਮੰਤਰਾਲੇ ਵੱਲੋਂ ਦਿੱਤੇ ਨਵੇਂ ਯਾਤਰਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, 1 ਦਸੰਬਰ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਭਾਰਤ ਸਰਕਾਰ ਦੇ ‘ਏਅਰ ਸੁਵਿਧਾ ਆਨਲਾਈਨ ਪੋਰਟਲ’ ‘ਤੇ ਆਪਣੇ ਸਵੈ-ਘੋਸ਼ਣਾ ਪੱਤਰ ‘ਚ ਪਿਛਲੇ 14 ਦਿਨਾਂ ਦੀ ਯਾਤਰਾ ਦਾ ਵੇਰਵਾ ਦਿੰਦਿਆਂ ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਅਤੇ ਹਰ ਯਾਤਰੀ ਨੂੰ ਰਵਾਨਗੀ ਤੋਂ 72 ਘੰਟੇ ਪਹਿਲਾਂ ਕੀਤੀ ਗਈ ਇੱਕ ਨਕਾਰਾਤਮਕ ਕੋਵਿਡ ਟੈਸਟ ਰਿਪੋਰਟ (RT-PCR) ਨੂੰ ਵੀ ਅੱਪਲੋਡ ਕਰਨ ਨੂੰ ਕਿਹਾ ਹੈ। ‘ਜੋਖਮ’ ਵਾਲੇ ਦੇਸ਼ਾਂ ਦੇ ਯਾਤਰੀਆਂ ਲਈ ਟੀਕਾਕਰਣ ਸਥਿਤੀ ਦੇ ਬਾਵਜੂਦ, ਭਾਰਤ ਪਹੁੰਚਣ ਸਮੇਂ ਹਵਾਈ ਅੱਡੇ ‘ਤੇ ਕੋਵਿਡ -19 ਟੈਸਟਿੰਗ ਲਾਜ਼ਮੀ ਹੋਵੇਗੀ ਅਤੇ ਉਹਨਾਂ ਨੂੰ ਘੱਟੋ-ਘੱਟ ਦੋ ਹਫ਼ਤਿਆਂ ਲਈ ਸਵੈ-ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਟੈਸਟ ਤੋਂ ਛੋਟ ਹੈ। ਮੰਤਰਾਲੇ ਅਨੁਸਾਰ ‘ਜੋਖਮ’ ਵਾਲੇ ਦੇਸ਼ਾਂ ਤੋਂ ਯਾਤਰਾ ਨਾ ਕਰਨ ਵਾਲੇ 5% ਯਾਤਰੀਆਂ ਦੀ ਵੀ ਬੇਤਰਤੀਬੇ ਜਾਂਚ ਕੀਤੀ ਜਾਵੇਗੀ। ਜੋਖਮ ਵਾਲੇ ਦੇਸ਼ਾਂ ਵਿੱਚ ਦੱਖਣੀ ਅਫਰੀਕਾ, ਚੀਨ, ਯੂਕੇ ਅਤੇ ਯੂਰਪੀਅਨ ਦੇਸ਼, ਬੰਗਲਾਦੇਸ਼, ਬ੍ਰਾਜ਼ੀਲ, ਬੋਤਸਵਾਨਾ, ਮਾਰੀਸ਼ਸ, ਨਿਊਜ਼ੀਲੈਂਡ, ਜ਼ਿੰਬਾਬਵੇ, ਹਾਂਗਕਾਂਗ, ਸਿੰਗਾਪੁਰ ਅਤੇ ਇਜ਼ਰਾਈਲ ਸ਼ਾਮਲ ਹਨ। ਥਰਮਲ ਸਕ੍ਰੀਨਿੰਗ ਤੋਂ ਬਾਅਦ ਹੀ ਤੰਦਰੁਸਤ ਯਾਤਰੀਆਂ ਨੂੰ ਫਲਾਈਟ ਵਿੱਚ ਚੜ੍ਹਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਸਾਰੇ ਯਾਤਰੀਆਂ ਨੂੰ ਆਪਣੇ ਮੋਬਾਈਲ ਡਿਵਾਈਸਿਸ ‘ਤੇ ‘ਅਰੋਗਿਆ ਸੇਤੂ’ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ। ਨਵੇਂ ਨਿਯਮਾਂ ਅਨੁਸਾਰ ਘਰੇਲੂ ਕੁਆਰੰਟੀਨ ਦੌਰਾਨ ਸਕਾਰਾਤਮਕ ਟੈਸਟ ਕਰਨ ਵਾਲੇ ਯਾਤਰੀਆਂ ਦੇ ਸਾਰੇ ਭਾਈਚਾਰਕ ਸੰਪਰਕਾਂ ਨੂੰ ਵੀ 14 ਦਿਨਾਂ ਲਈ ਅਲੱਗ ਰੱਖਿਆ ਜਾਵੇਗਾ ਅਤੇ ਆਈਸੀਐਮਆਰ ਪ੍ਰੋਟੋਕੋਲ ਦੇ ਅਨੁਸਾਰ ਟੈਸਟ ਕੀਤਾ ਜਾਵੇਗਾ। ਇੱਕ ਨਕਾਰਾਤਮਕ ਟੈਸਟ ਲਈ ਵਿਅਕਤੀ ਨੂੰ ਸੱਤ ਦਿਨਾਂ ਲਈ ਘਰੇਲੂ ਕੁਆਰੰਟੀਨ ਵਿੱਚ ਰਹਿਣ ਦੀ ਲੋੜ ਹੋਵੇਗੀ, ਅੱਠਵੇਂ ਦਿਨ ਇੱਕ ਫਾਲੋ-ਅਪ ਟੈਸਟ ਲਿਆ ਜਾਵੇਗਾ, ਅਤੇ ਵਿਅਕਤੀ ਅਗਲੇ ਸੱਤ ਦਿਨਾਂ ਲਈ ਆਪਣੀ ਸਿਹਤ ਦੀ ਨਿਗਰਾਨੀ ਕਰਨਾ ਜਾਰੀ ਰੱਖੇਗਾ। ਪੂਰੇ ਆਸਟਰੇਲੀਆ ਵਿੱਚ ਕੋਵਿਡ-19 ਪੀਸੀਆਰ ਟੈਸਟ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲਬਧ ਹਨ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!