
ਚੰਡੀਗੜ੍ਹ: ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਨੇ ਉਘੇ ਲੇਖਕ ਸ੍ਰ ਬਲਦੇਵ ਸਿੰਘ ਸੜਕਨਾਮਾ ਨੂੰ ਉਨਾਂ ਦੇ ਜਨਮ ਦਿਨ ਉਤੇ ਵਧਾਈ ਦਿਤੀ ਹੈ । ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਆਪਣੇ ਵਧਾਈ ਸੰਦੇਸ਼ ਵਿੱਚ ਆਖਿਆ ਕਿ ਸ੍ਰ ਬਲਦੇਵ ਸਿੰਘ ਲਗਾਤਾਰ ਲਿਖਣ ਵਾਲਾ ਬਹੁਪੱਖੀ ਲੇਖਕ ਹੈ। ਡਾ ਪਾਤਰ ਨੇ ਉਨਾਂ ਦੀ ਲੰਬੀ ਉਮਰ ਦੀ ਕਾਮਨਾ ਕਰਦਿਆਂ ਉਨਾਂ ਪਰਿਵਾਰ ਨੂੰ ਵਧਾਈ ਦਿੱਤੀ ਹੈ। ਡਾ ਪਾਤਰ ਤੋਂ ਇਲਾਵਾ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ, ਸਕੱਤਰ ਡਾ ਲਖਵਿੰਦਰ ਜੌਹਲ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਤੇ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਵੀ ਬਲਦੇਵ ਸਿੰਘ ਸੜਕਨਾਮਾ ਨੂੰ ਉਨਾਂ ਦੇ ਜਨਮ ਦਿਨ ਉਤੇ ਵਧਾਈ ਦਿੱਤੀ ਹੈ।
ਨਿੰਦਰ ਘੁਗਿਆਣਵੀ ਮੀਡੀਆ ਕੋਆਰਡੀਨੇਟਰ, ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ।