
ਚੰਡੀਗੜ੍ਹ: ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਉਘੇ ਲੇਖਕ ਸੰਤੋਖ ਸਿੰਘ ਧੀਰ ਦੇ ਪਰਿਵਾਰ ਨਾਲ ਉਨਾ ਦੇ ਭਰਾ ਲੋਕ ਕਲਾਕਾਰ ਸ੍ਰ ਮਹਿੰਦਰ ਸਿੰਘ ਰੰਗ ਦੀ ਮੌਤ ਉਤੇ ਦੁਖ ਪ੍ਰਗਟ ਕੀਤਾ ਹੈ ਤੇ ਧੀਰ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਡਾ ਪਾਤਰ ਨੇ ਉਘੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਵੱਡੇ ਬੇਟੇ ਪਰਮਸੁਨੀਲ ਰੰਧਾਵਾ ਦੀ ਮੌਤ ਉਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਧੀਰ ਤੇ ਗੁਰਦਾਸਪੁਰੀ ਪਰਿਵਾਰ ਦੀ ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਵਡਮੁੱਲੀ ਦੇਣ ਹੈ। ਇਨਾ ਦੇ ਪਰਿਵਾਰਕ ਜੀਆਂ ਦਾ ਵਿਛੋੜਾ ਇਸ ਵੇਲੇ ਅਸਹਿ ਹੈ। ਡਾ ਪਾਤਰ ਨੇ ਆਖਿਆ ਕਿ ਧੀਰ ਪਰਿਵਾਰ ਤੇ ਗੁਰਦਾਸਪੁਰੀ ਪਰਿਵਾਰ ਹਮੇਸ਼ਾ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਰਿਹਾ ਹੈ। ਪੰਜਾਬ ਕਲਾ ਪਰਿਸ਼ਦ ਦੇ ਹੋਰਨਾਂ ਅਹੁਦੇਦਾਰਾਂ ਵਿਚ ਉਪ ਚੇਅਰਮੈਨ ਡਾ ਯੋਗਰਾਜ, ਸਕੱਤਰ ਲਖਵਿੰਦਰ ਜੌਹਲ, ਨਿੰਦਰ ਘੁਗਿਆਣਵੀ ਮੀਡੀਆ ਕੋਆਰਡੀਨੇਟਰ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਨੇ ਵੀ ਧੀਰ ਤੇ ਗੁਰਦਾਸਪੁਰੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਨੇ ਸ਼ੋਕ ਸੰਦੇਸ਼ ਜਾਰੀ ਕੀਤਾ। ਨਿੰਦਰ ਘੁਗਿਆਣਵੀ
ਮੀਡੀਆ ਕੋਆਰਡੀਨੇਟਰ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ।