
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਜਨਵਰੀ, 2022: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਹਿਲੀ ਰਿਹਰਸਲ 22 ਜਨਵਰੀ ਦਿਨ ਸ਼ਨੀਵਾਰ ਨੂੰ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ 99-ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ, 100-ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਚ ਈ ਆਈ ਐਸ ਬਲਾਕ, 101-ਸੁਨਾਮ ਦੇ ਅਮਲੇ ਦੀ ਰਿਹਰਸਲ ਨਵੀਂ ਅਨਾਜ ਮੰਡੀ ਸੁਨਾਮ, 107-ਧੂਰੀ ਦੇ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, 108-ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਆਰ ਯੂ ਐੱਸ ਏ ਬਲਾਕ ਵਿੱਚ ਹੋਵੇਗੀ।