
ਚੰਡੀਗੜ੍ਹ: ਸਦੀਵੀ ਵਿਛੋੜਾ ਦੇ ਗਏ ਪੰਜਾਬੀ ਦੇ ਉਘੇ ਗੀਤਕਾਰ ਸ਼੍ਰੀ ਦੇਵ ਥਰੀਕਿਆਂ ਵਾਲੇ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਸ਼੍ਰੀ ਦੇਵ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਡਾ ਪਾਤਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਹਰਦੇਵ ਦਿਲਗੀਰ ਦੇਵ ਥਰੀਕੇ ਵਾਲੇ ਦੇ ਵਿਛੋੜੇ ਨਾਲ ਪੰਜਾਬ ਦੀ ਗੀਤਕਾਰੀ ਵਿਚ ਖਲਾਅ ਪੈਦਾ ਹੋ ਗਿਆ ਹੈ। ਉਨਾ ਕਿਹਾ ਕਿ ਦੇਵ ਥਰੀਕੇ ਵਾਲਾ ਆਪਣੇ ਲਿਖੇ ਗੀਤਾਂ ਸਦਕਾ ਪੰਜਾਬੀਆਂ ਦੇ ਮਨਾਂ ਅੰਦਰ ਵਸਦੇ ਰਹਿਣਗੇ। ਡਾ ਪਾਤਰ ਦੇ ਨਾਲ ਪੰਜਾਬ ਆਰਟਸ ਕੌਂਸਲ ਦੇ ਉਪ ਚੇਅਰਮੈਨ ਡਾ ਯੋਗਰਾਜ, ਸਕੱਤਰ ਡਾ ਲਖਵਿੰਦਰ ਜੌਹਲ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਤੇ ਆਰਟਸ ਕੌਂਸਲ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਨੇ ਵੀ ਦੇਵ ਥਰੀਕਿਆਂ ਵਾਲੇ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨਾਂ ਦਿਹਾਂਤ ਉਤੇ ਦੁਖ ਪ੍ਰਗਟਾਇਆ ਹੈ।
ਨਿੰਦਰ ਘੁਗਿਆਣਵੀ, ਮੀਡੀਆ ਕੋਆਰਡੀਨੇਟਰ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ।