5.4 C
United Kingdom
Friday, March 6, 2026

More

    ਸਕਾਟਲੈਂਡ ਦੇ ਸਭ ਤੋਂ ਵੱਡੇ ਹਿੰਦੂ ਮੰਦਿਰ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 

    ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ ‘ਤੇ ਕੋਈ ਨਾ ਕੋਈ ਗਤੀਵਿਧੀ ਅਕਸਰ ਹੀ ਹੁੰਦੀ ਰਹਿੰਦੀ ਹੈ, ਜਿਸ ਵਿੱਚ ਦੂਰ ਦੁਰਾਡੇ ਤੋਂ ਲੋਕ ਸ਼ਾਮਲ ਹੋਣ ਲਈ ਪਹੁੰਚਦੇ ਹਨ। ਸਕਾਟਲੈਂਡ ਭਰ ਵਿੱਚ ਸਭ ਤੋਂ ਵੱਡੇ ਹਿੰਦੂ ਮੰਦਿਰ ਗਲਾਸਗੋ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕਾਟਲੈਂਡ ਦੇ ਵੱਖ ਵੱਖ ਸ਼ਹਿਰਾਂ ਕਸਬਿਆਂ ‘ਚੋਂ ਭਾਰੀ ਗਿਣਤੀ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਭਜਨ, ਆਰਤੀ ਵਿੱਚ ਹਿੱਸਾ ਲਿਆ। ਇਸ ਸਮੇਂ ਪਿਓ ਪੁੱਤਰ ਦੀ ਜੋੜੀ ਪ੍ਰਸ਼ੋਤਮ ਸਿੰਘ ਵੱਲੋਂ ਭਜਨ ਗਾਇਨ ਅਤੇ ਅੰਗਦ ਸਿੰਘ ਵੱਲੋਂ ਤਬਲਾ ਵਾਦਨ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਹਾਜਰੀਨ ਨੂੰ ਵਾਹ ਵਾਹ ਕਰਨ ਲਈ ਮਜ਼ਬੂਰ ਕਰ ਦਿੱਤਾ। ਅਚਾਰੀਆ ਮੇਧਨੀਪਤਿ ਮਿਸ਼ਰ ਜੀ ਵੱਲੋਂ ਸ਼ਿਵਰਾਤਰੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਦੂਰੋਂ ਦੂਰੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!