10.2 C
United Kingdom
Saturday, April 19, 2025

More

    ਕਬੱਡੀ ਮਾਫੀਆ ਦੀ ਭੇਂਟ ਚੜ੍ਹ ਗਿਆ “ਸੰਦੀਪ ਨੰਗਲ ਅੰਬੀਆਂ” (ਪੂਰੀ ਖ਼ਬਰ ਪੜ੍ਹੋ)

    ਚੰਡੀਗੜ੍ਹ: ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਤਿੰਨ ਮੁੱਖ ਸਾਜਿਸ਼ਕਰਤਾਵਾਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ (ਅੰਮ੍ਰਿਤਸਰ) ਅੱਜ-ਕੱਲ੍ਹ ਬਰੈਂਪਟਨ, ਕੈਨੇਡਾ ਵਿਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ, ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਵਜੋਂ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ,ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ ਕੋਸਿ਼ਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ “ਮੇਜਰ ਲੀਗ ਕਬੱਡੀ” ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!