ਬਦਰਾ (ਬਰਨਾਲਾ) ਸਰਕਾਰੀ ਹਾਈ ਸਕੂਲ ਬਦਰਾ ਵਿਖੇ 6ਵੀਂ, 7ਵੀਂ ਅਤੇ 9ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਅਤੇ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ। ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਦਰਸ਼ਨ ਸਿੰਘ ਨੇ ਸਰਕਾਰੀ ਸਕੂਲਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਾਰੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਮੀਡੀਆ ਕੋਆਰਡੀਨੇਟਰ ਨਿਰਮਲ ਸਿੰਘ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚੋਂ ਹਰਮਨਜੋਤ ਪੁੱਤਰੀ ਮਨਪ੍ਰੀਤ ਰਾਮ ਨੇ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਸਿਮਰਜੀਤ ਕੌਰ ਨੇ ਦੂਜਾ ਅਤੇ ਦਵਿੰਦਰ ਸਿੰਘ ਪੁੱਤਰ ਹਮੀਰ ਸਿੰਘ ਨੇ ਤੀਜਾ, ਜਦਕਿ ਸੱਤਵੀਂ ਜਮਾਤ ਵਿੱਚੋਂ ਤਰਨਵੀਰ ਕੌਰ ਪੁੱਤਰੀ ਲਛਮਣ ਸਿੰਘ ਨੇ ਪਹਿਲਾ, ਸੁਖਮਨ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੂਜਾ ਅਤੇ ਅਮਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਨੌਵੀਂ ਜਮਾਤ ਵਿੱਚੋਂ ਅਮਨਦੀਪ ਕੌਰ ਪੁੱਤਰੀ ਭੋਲਾ ਸਿੰਘ, ਸੁਖਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਅਤੇ ਕੁਲਵਿੰਦਰ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਸਟਾਫ਼ ਵੱਲੋਂ ਸਾਲਾਨਾਂ ਪ੍ਰੀਖਿਆ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ 65 ਪ੍ਰਤੀਸ਼ਤ ਤੋਂ ਜਿਆਦਾ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਧਿਆਪਕ ਅਵਤਾਰ ਸਿੰਘ, ਨਿਰਮਲ ਸਿੰਘ, ਗੁਰਪਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਜੀਤ ਕੌਰ, ਸਮੂਹ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।
