8.9 C
United Kingdom
Saturday, April 19, 2025

More

    ਹੈਲਥ ਐਂਡ ਵੈਲਨੈਸ ਸੈਂਟਰਾ ‘ਤੇ ਗੈਰਸੰਚਾਰੀ ਰੋਗਾਂ ਸੰਬੰਧੀ ਕੈਂਪ ਲਗਾਏ ਗਏ

    ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਦੀ ਕੀਤੀ ਸਿਹਤ ਜਾਂਚ

    ਕੌਹਰੀਆਂ/ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਪੀ ਐੱਚ ਸੀ ਕੌਹਰੀਆਂ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਪੀ.ਐਚ.ਸੀ ਕੌਹਰੀਆਂ ਅਧੀਨ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ। ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਆਦਿ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਨਹੀਂ ਹੋ ਸਕਦਾ। ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਹਾਈਪਰਟੈਨਸ਼ਨ ਦਿਵਸ ਹਰ ਸਾਲ 17 ਮਈ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਵਧਾਉਣਾ ਹੈ, ਜਿਸ ਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਦੀ ਆਬਾਦੀ ਦਾ 30 ਪ੍ਰਤੀਸ਼ਤ ਤੋਂ ਵੱਧ ਆਬਾਦੀ ਹਾਈਪਰਟੈਨਸ਼ਨ ਤੋਂ ਪ੍ਰਭਾਵਿਤ ਹੈ। ਇਹ ਜੋਖਮ ਦਾ ਮੁੱਢਲਾ ਕਾਰਕ ਵੀ ਹੈ ਜੋ ਕਈ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆ ਦਾ ਫੇਲ ਹੋਣਾ, ਦਿਮਾਗੀ ਕਮਜ਼ੋਰੀ ਦਾ ਕਾਰਨ ਬਣਦਾ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈ ਅਤੇ ਸਿਹਤ ਪ੍ਰਣਾਲੀ ‘ਤੇ ਮਹੱਤਵਪੂਰਨ ਬੋਝ ਦਾ ਕਾਰਨ ਬਣਦੀ ਜਾ ਰਹੀ ਹੈ।
    ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੋਡਲ ਅਫਸਰ ਆਈ ਈ ਸੀ ਨੇ ਦੱਸਿਆ ਕਿ ਪੀ.ਐਚ.ਸੀ ਅਧੀਨ ਪੈਂਦੇ ਵੱਖ ਵੱਖ ਹੈਲਥ ਐਂਡ ਵੈਲਨੈਸ ਸੈਂਟਰਾ ਅਤੇ ਸਬ ਸੈਂਟਰਾਂ ‘ਤੇ ਗੈਰਸੰਚਾਰੀ ਰੋਗਾ ਸੰਬੰਧੀ ਕੈਂਪ ਲਗਾਏ ਗਏ ਅਤੇ ਲੋਕਾ ਨੂੰ ਜੀਵਨਸ਼ੈਲੀ ਵਿੱਚ ਮਹੱਤਵਪੂਰਨ ਤਬਦੀਲੀਆਂ ਕਰਨ ਆਉਣ ਵਾਲੇ ਬਦਲਾਵਾ ਬਾਰੇ ਜਾਗਰੂਕ ਕੀਤਾ ਗਿਆ ਜਿਵੇਂਕਿ ਚੰਗੀ-ਸੰਤੁਲਿਤ ਖੁਰਾਕ ਜਿਸ ਵਿੱਚ ਲੂਣ ਦੀ ਮਾਤਰਾ ਘੱਟ ਹੋਵੇ, ਸ਼ਰਾਬ ਦੀ ਵਰਤੋ ਨਾ ਕਰਨ ਲਈ ਪ੍ਰੇਰਨਾ, ਨਿਯਮਤ ਸਰੀਰਕ ਗਤੀਵਿਧੀ ਕਰਨਾ, ਤਣਾਅ ਦਾ ਪ੍ਰਬੰਧਨ ਕਰਨਾ, ਸਹਤਮੰਦ ਵਜ਼ਨ ਬਣਾ ਕੇ ਰੱਖਣਾ, ਸਿਗਰਟਨੋਸ਼ੀ ਨਾ ਕਰਨਾ, ਆਪਣੀਆਂ ਦਵਾਈਆਂ ਸਹੀ ਢੰਗ ਨਾਲ ਲ਼ੈਣਾ ਅਤੇ ਆਪਣੇ ਡਾਕਟਰ ਦੀ ਸਲ੍ਹਾਹ ਤੇ ਕੰਮ ਕਰਨਾ ਆਦਿ ਬਾਰੇ ਜਾਗਰੂਕ ਕੀਤਾ ਗਿਆ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!