4.1 C
United Kingdom
Friday, April 18, 2025

More

    ਝੁੱਗੀ ਵਿੱਚ ਸੜ ਗਈ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ- ਭਾਕਿਯੂ (ਏਕਤਾ-ਉਗਰਾਹਾਂ)

    ਚੰਡੀਗੜ੍ਹ 18 ਮਈ (ਪੰਜ ਦਰਿਆ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਡੇਰਾਬੱਸੀ ਹਲਕੇ ਦੇ ਪਿੰਡ ਸੁੰਡਰਾਂ ਵਿਚ ਝੁੱਗੀਆਂ ਨੂੰ ਸਾੜਨ ਅਤੇ ਇੱਕ ਮਾਸੂਮ ਬੱਚੀ ਨੂੰ ਵਿੱਚੇ ਹੀ ਜ਼ਿੰਦਾ ਜਲਾ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਪਡ਼ਤਾਲ ਤੁਰੰਤ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਉਜਾੜੇ ਦਾ ਸ਼ਿਕਾਰ ਹੋਏ ਸਮੂਹ ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦੇਣ ਤੋਂ ਇਲਾਵਾ ਮੌਤ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੰਦਰਾਂ ਲੱਖ ਰੁਪਏ ਦੀ ਵਿਸ਼ੇਸ਼ ਸਹਾਇਤਾ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਜਮਹੂਰੀ ਅਧਿਕਾਰ ਸਭਾ ਦੀ ਚੰਡੀਗੜ੍ਹ ਇਕਾਈ ਵੱਲੋਂ ਇਸ ਮੰਦਭਾਗੀ ਘਟਨਾ ਪਿਛਲੇ ਸੱਚ ਨੂੰ ਸਾਹਮਣੇ ਲਿਆਉਣ ਲਈ ਪੜਤਾਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਨਾਲ ਹੀ ਸਮਾਜ ਦੇ ਬੁੱਧੀਜੀਵੀ, ਜਮਹੂਰੀ ਕਾਰਕੁਨਾਂ ਤੇ ਹੋਰ ਵੱਖ ਵੱਖ ਵਰਗਾਂ ਦੇ ਹਿੱਸਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਰਾਹੀਂ ਸਮੁੱਚੀ ਕਿਸਾਨੀ ਨੂੰ ਦੋਸ਼ੀ ਗਰਦਾਨਣ ਤੋਂ ਪ੍ਰਹੇਜ਼ ਕਰਨ। ਵਾਤਾਵਰਨ ਦੀ ਰਾਖੀ ਲਈ ਸਰੋਕਾਰਾਂ ਦਾ ਘੇਰਾ ਵਿਸ਼ਾਲ ਕਰਦਿਆਂ ਲੋਕਾਂ ‘ਚ ਚੇਤਨਾ ਫੈਲਾਉਣ ਅਤੇ ਰਾਖੀ ਲਈ ਬਣਦੀਆਂ ਮੰਗਾਂ ‘ਤੇ ਸਾਂਝੇ ਸੰਘਰਸ਼ ਜਥੇਬੰਦ ਕਰਨ ਵਿਚ ਹਿੱਸਾ ਪਾਉਣ।

    ਜਾਰੀ ਕਰਤਾ :- ਜੋਗਿੰਦਰ ਸਿੰਘ ਉਗਰਾਹਾਂ 9417557433ਸੁਖਦੇਵ ਸਿੰਘ ਕੋਕਰੀ ਕਲਾਂ, 9417466038

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!