ਨਿਹਾਲ ਸਿੰਘ ਵਾਲਾ


ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਦੀਆਂ ਸਮੱਸਿਆਂਵਾਂ ਸੰਬੰਧੀ ਭਰਵਾਂ ਵਫ਼ਦ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਨਿਹਾਲ ਸਿੰਘ ਵਾਲਾ ਵਿਖੇ ਮਿਲਿਆ। ਦਰਸ਼ਨ ਸਿੰਘ ਹਿੰਮਤਪੁਰਾ ਨੇ ਪਿੰਡ ਦੀਆ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ। ਪ੍ਰਧਾਨ ਜੰਗੀਰ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਪਟਵਾਰੀ ਦੀਆ ਅਸਾਮੀਆਂ ਖਾਲੀ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰਧਾਨ ਕਰਨੈਲ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਸੇਵਾ ਕੇਂਦਰ ਬੰਦ ਹੋਣ ਕਰਕੇ ਪਿੰਡ ਵਾਸੀਆਂ ਨੂੰ ਨਿੱਕੇ ਤੋਂ ਨਿੱਕੇ ਕੰਮ ਲਈ ਖੱਜਰ ਖੁਆਰ ਹੋਣਾ ਪੈਂਦਾ ਹੈ। ਕਰਮਜੀਤ ਕੌਰ ਸੋਹੀ ਨੇ ਕਿਹਾ ਕਿ ਸਰਕਾਰੀ ਬੱਸਾਂ ਦੇ ਰੂਟ ਬੰਦ ਹੋਣ ਕਰਕੇ ਔਰਤਾਂ ਨੂੰ ਮਿਲਦੀ ਫਰੀ ਬੱਸ ਸਫ਼ਰ ਦੀ ਸਹੂਲਤ ਦਾ ਕੋਈ ਲਾਭ ਨਹੀਂ ਹੋ ਰਿਹਾ।ਕਰਤਾਰ ਸਿੰਘ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਸੜਕਾਂ ਦਾ ਕੰਮ ਅੱਧ ਵਿਚਕਾਰ ਲਟਕਿਆ ਹੋਣ ਕਰਕੇ ਦੁਰਘਟਨਾਵਾਂ ਹੋ ਰਹੀਆਂ ਹਨ ਤੇ ਵਹੀਕਲਾ ਦੀ ਟੁੱਟ ਭੱਜ ਹੋ ਰਹੀ ਹੈ ਅਤੇ ਗੁਰਮੁਖ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਦੀਆਂ ਹੱਦਾਂ ਅੰਦਰ ਲਗਾਏ ਜਾ ਰਹੇ ਨਾਕਿਆਂ ਤੇ ਆਮ ਲੋਕਾਂ ਦੀ ਨਾਜਾਇਜ਼ ਚੈਕਿੰਗ ਹੁੰਦੀ ਹੈ ਅਤੇ ਜ਼ਬਰੀ ਚਲਾਨ ਕੱਟੇ ਜਾਂਦੇ ਹਨ ਆਦਿ ਸਮੱਸਿਆਂਵਾਂ ਸੰਬੰਧੀ ਮੰਗ ਪੱਤਰ ਹਲਕਾ ਵਿਧਾਇਕ ਨੂੰ ਦਿੱਤਾ ਗਿਆ। ਇਹਨਾ ਸਾਰੀਆੱ ਸਮੱਸਿਆਵਾਂ ਦੀ ਫੌਰੀ ਹੱਲ ਕਰਨ ਦੀ ਮੰਗ ਕੀਤੀ ਹੈ। ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੰਬੰਧੀ ਅਧਿਕਾਰੀਆਂ ਨਾਲ ਮੌਕੇ ਤੇ ਵੀ ਹੱਲ ਕਰਨ ਫੋਨ ਤੇ ਸੰਪਰਕ ਕੀਤਾ ਅਤੇ 15 ਦਿਨਾਂ ਵਿੱਚ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਬੀਕੇਯੂ ਏਕਤਾ ਉਗਰਾਹਾਂ ਵੱਲੋਂ ਜੰਗ ਸਿੰਘ , ਸੁਖਦੇਵ ਸਿੰਘ, ਬੂਟਾ ਸਿੰਘ,ਸੇਵਕ ਸਿੰਘ ਰੂਪ ਸਿੰਘ ਕਰਮਜੀਤ ਕੌਰ, ਮਨਜੀਤ ਕੌਰ, ਮਹਿੰਦਰ ਕੌਰ, ਸ਼ਿੰਦਰ ਕੌਰ, ਨਰਿੰਦਰ ਕੌਰ, ਸਰਬਜੀਤ ਕੌਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰਧਾਨ ਕਰਨੈਲ ਸਿੰਘ, ਕੁਲਵੰਤ ਸਿੰਘ, ਹਰਬੰਸ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਜਾਰੀ ਕਰਤਾ ਜੰਗੀਰ ਸਿੰਘ ਹਿੰਮਤਪੁਰਾ89681-15431