
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਭਰ ਜਵਾਨੀ ਵਿੱਚ ਜਹਾਨੋਂ ਰੁਖ਼ਸਤ ਹੋ ਗਏ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਗੁਰੂ ਗ੍ਰੰਥ ਸਹਿਬ ਗੁਰਦੁਆਰਾ ਗਲਾਸਗੋ ਵਿਖੇ 26 ਜੂਨ 2022 (ਐਤਵਾਰ) ਨੂੰ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕ ਨੌਜਵਾਨ ਗੁਰਚੇਤ ਸਿੰਘ ਗੁਰੀ ਤੇ ਰੌਬਿਨ ਸਿੰਘ, ਹਰਜਿੰਦਰ ਸਿੰਘ, ਪ੍ਰਵੀਨ, ਨਿਤਿਨ, ਪ੍ਰਦੀਪ, ਜਸਪਾਲ ਸਿੰਘ ਸੋਨੂੰ, ਪੁਸ਼ਪਿੰਦਰ ਸਿੰਘ, ਸਿਮਰ, ਰਣਜੀਤ ਸਿੰਘ ਨੇ ‘ਪੰਜ ਦਰਿਆ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਅਤੇ ਸਾਥੀ ਨੌਜਵਾਨਾਂ ਦੇ ਉੱਦਮ ਨਾਲ ਨੌਜਵਾਨ ਦਿਲਾਂ ਦੀ ਧੜਕਣ ਮਰਹੂਮ ਗਾਇਕ ਸ਼ੁਭਦੀਪ ਸਿੰਘ “ਸਿੱਧੂ ਮੂਸੇਵਾਲਾ” ਨੂੰ ਸ਼ਰਧਾਂਜਲੀ ਦੇਣ ਲਈ ਉਕਤ ਸਮਾਗਮ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਜਿਸ ਦੌਰਾਨ ਗੁਰਬਾਣੀ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਹਨਾਂ ਸਕਾਟਲੈਂਡ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ।