4.6 C
United Kingdom
Sunday, April 20, 2025

More

    ਖੇਤ ‘ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

    ਦਲਜੀਤ ਕੌਰ ਭਵਾਨੀਗੜ੍ਹ 
    ਭਵਾਨੀਗੜ੍ਹ, 4 ਜੁਲਾਈ, 2022: ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਇਕ ਨੌਜਵਾਨ ਖੇਤ ’ਚ ਕੰਮ ਕਰਦੇ ਸਮੇਂ ਫਰਾਟੇ ਪੱਖੇ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਜਿੰਦਰ ਘਰਾਚੋਂ ਨੇ ਦੱਸਿਆ ਕਿ ਉਗਰਾਹਾਂ ਯੂਨੀਅਨ ਦੀ ਘਰਾਚੋਂ ਪਿੰਡ ਇਕਾਈ ਦੇ ਪ੍ਰਧਾਨ ਰਘਬੀਰ ਸਿੰਘ ਘਰਾਚੋਂ ਆਪਣੇ ਛੋਟਾ ਭਰਾ ਰਾਜਵਿੰਦਰ ਸਿੰਘ ਉਰਫ਼ ਰਾਜੂ ਉਮਰ ਕਰੀਬ (35) ਪੁੱਤਰ ਜੀਤ ਸਿੰਘ ਨਾਲ ਖੇਤ ਵਿਚ ਰੇਹ ਪਾ ਰਹੇ ਸੀ। ਗਰਮੀ ਜ਼ਿਆਦਾ ਹੋਣ ਕਾਰਨ ਜਦੋਂ ਰਾਜਵਿੰਦਰ ਸਿੰਘ ਗਰਮੀ ਸੁਕਾਉਣ ਦੇ ਲਈ ਫ਼ਰਾਟੇ ਪੱਖ਼ੇ ਨੂੰ ਚਲਾਉਣ ਲੱਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਉਸੇ ਸਮੇਂ ਉਸਦੇ ਭਰਾ ਰਘਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੀਨੀਅਰ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਚੁੱਕ ਕੇ ਪਿੰਡ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸੰਗਰੂਰ ਦੇ ਹਸਪਤਾਲ ਵਿਖੇ ਲੈ ਕੇ ਜਾਣਾ ਪਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
    ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ 9 ਲੱਖ ਰੁਪਿਆ ਦਾ ਬੈਂਕ ਕਰਜ਼ਾ ਚੜ੍ਹਿਆ ਹੋਇਆ ਹੈ। ਕਿਸਾਨ ਯੂਨੀਅਨ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਕਿਸਾਨ ਦਾ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਇਕ 9-10 ਸਾਲ ਦੀ ਲੜਕੀ ਛੱਡ ਗਿਆ ਹੈ। ਇਸ ਘਟਨਾਂ ਨਾਲ ਪਿੰਡ ’ਚ ਸੋਗ ਦੀ ਲਹਿਰ ਫ਼ੈਲ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!