
ਮੋਗਾ (ਪੰਜ ਦਰਿਆ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਮੈਟ੍ਰਿਕ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਸਵੀਂ ਜਮਾਤ ਦੇ ਵਿਦਿਆਰਥੀਆਂ ਰਾਜਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ 572/650 (88%), ਇਲਾਹੀ ਕਿਰਨ ਪੁੱਤਰੀ ਸ਼੍ਰੀ ਬਲਵੀਰ ਚੰਦ (83.8%) ਅਤੇ ਹਰਪ੍ਰੀਤ ਸਿੰਘ ਪੁੱਤਰ ਅਜਾਇਬ ਸਿੰਘ 497/650 (76.4%) ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਦਸਵੀਂ ਜਮਾਤ ਦੇ ਪੇਪਰ ਦੇਣ ਵਾਲੇ ਸਾਰੇ ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ।ਸਕੂਲ ਇੰਚਾਰਜ ਅਮਨਦੀਪ ਮਾਛੀਕੇ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ। ਸਕੂਲ ਇੰਚਾਰਜ ਅਮਨਦੀਪ ਮਾਛੀਕੇ ਨੇ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਸਮੁੱਚੇ ਮਿਹਨਤੀ ਸਟਾਫ ਸਿਰ ਬੱਝਦਾ ਹੈ। ਇਸ ਸਮੇਂ ਮੈਡਮ ਮਨਦੀਪ ਕੌਰ, ਜਗਜੀਤ ਸਿੰਘ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਹਰਵਿੰਦਰ ਸਿੰਘ, ਨਵਦੀਪ ਸਿੰਘ, ਬਿਕਰਮ ਸਿੰਘ, ਜੋਬਨਦੀਪ ਸਿੰਘ, ਮੈਡਮ ਰਚਨਾ, ਜਸਵਿੰਦਰ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ, ਪਵਨਦੀਪ ਕੌਰ, ਹਰਜੀਤ ਕੌਰ ਅਤੇ ਹਰਤੇਜ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।