3.2 C
United Kingdom
Saturday, March 7, 2026

More

    6 ਮਹੀਨਿਆਂ ਬੱਚੀ ਪੀਜੀਆਈ ‘ਚ ਹੋਈ ਮੌਤ ਦਾ ਸ਼ਿਕਾਰ

    ਪੰਜਾਬ ‘ਚ ਕਰੋਨਾ ਦਾ ਤਾਂਡਵ
    17 ਵੀਂ ਮੌਤ, 6 ਮਹੀਨਿਆਂ ਬੱਚੀ ਪੀਜੀਆਈ ‘ਚ ਹੋਈ ਮੌਤ ਦਾ ਸ਼ਿਕਾਰ

    ਚੰਡੀਗੜ੍ਹ (ਰਾਜਿੰਦਰ ਭਦੌੜੀਆ, ਮਿੰਟੂ ਖੁਰਮੀ)

    ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਸਵੇਰੇ ਜਿੱਥੇ ਜਲੰਧਰ ਵਿਚ 9 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੀਜੀਆਈ ਚ ਦਾਖਿਲ ਕੋਰੋਨਾ ਪਾਜ਼ੀਟਿਵ 6 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਹੈ। ਹੁਣ ਪੰਜਾਬ ਵਿੱਚ ਕੋਰੋਨਾ ਨਾਲ ਇਹ 17ਵੀਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
    ਜਲੰਧਰ ਹੁਣ ਮਾਮਲੇ ਵੱਧ ਕੇ ਮੁਹਾਲੀ ਦੇ ਬਰਾਬਰ 62 ਹੋ ਗਏ। ਜਲੰਧਰ ਹੁਣ ਸੂਬੇ ਵਿੱਚ ਮੁਹਾਲੀ ਦੇ ਨਾਲ ਕੋਰੋਨਾ ਮਾਮਲਿਆਂ ਨੂੰ ਲੈ ਕੇ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ।

    ਲੋਕਾਂ ਨੂੰ ਅਪੀਲ ਹੈ ਕਿ ਆਪਣੇ ਆਪ ਨੂੰ ਘਰਾਂ ਵਿੱਚ ਹੀ ਸੁਰੱਖਿਅਤ ਬਣਾਈ ਰਖੋ। ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!