9.8 C
United Kingdom
Saturday, June 6, 2026

More

    ਕੇਂਦਰ ਸਰਕਾਰ ਵੱਲੋਂ ਮੁਲਾਜਮਾਂ ਦੇ ਮਹਿੰਗਾਈ ਭੱਤੇ ‘ਤੇ ਰੋਕ ਲਾਈ

    ਚੰਡੀਗ੍ਹੜ, (ਪੰਜ ਦਰਿਆ ਬਿਊਰੋ)

    ਹੁਣੇ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਮੁਲਾਜਮਾਂ ਲਈ ਇਹ ਇੱਕ ਵੱਡਾ ਝਟਕਾ ਸਮਝਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਾਜਮਾਂ ਨੂੰ ਤਨਖਾਹ ਦੇ ਨਾਲ ਦਿੱਤਾ ਜਾਣ ਵਾਲਾ ਡੀ. ਏ. (ਮਹਿੰਗਾਈ ਭੱਤਾ) ਰੋਕ ਦਿੱਤਾ ਹੈ। ਇਸ ਸਬੰਧੀ ਫੈਸਲੇ ਬਾਰੇ ਹੁਣੇ ਹੁਣੇ ਹੀ ਜਾਣਕਾਰੀ ਦਿੱਤੀ ਗਈ ਹੈ ਅਤੇ ਕਿਹਾ ਹੈ ਕਿ ਇਹ ਭੱਤਾ ਜਲਾਈ 2021 ਤੱਕ ਰੋਕ ਦਿੱਤਾ ਗਿਆ ਹੈ ਅਤੇ ਇਹ ਕਦੋਂ ਦਿੱਤਾ ਜਾਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਵੀ ਕਿਹਾ ਹੈ ਕਿ ਇਹ ਫੈਸਲਾ ਕੇਂਦਰ ਸਰਕਾਰ ਦੇ ਮੌਜੂਦਾ ਮੁਲਾਜਮਾਂ ਦੇ ਨਾਲ ਨਾਲ ਸਾਰੇ ਪੈਨਸ਼ਨਰਾਂ ਉਪਰ ਵੀ ਲਾਗੂ ਹੋਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!