8.9 C
United Kingdom
Saturday, April 19, 2025

More

    ਹੈਪੇਟਾਇਟਸ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ : ਐੱਸ ਐੱਮ ਓ ਡਾ. ਰਾਕੇਸ਼ ਕੁਮਾਰ

    ਦਲਜੀਤ ਕੌਰ ਭਵਾਨੀਗੜ੍ਹ 
    ਕੌਹਰੀਆਂ/ਸੰਗਰੂਰ, 28 ਜੁਲਾਈ, 2022: ਕਿਸੇ ਵੀ ਬੀਮਾਰੀ ਦਾ ਜੇ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾ. ਰਾਕੇਸ਼ ਕੁਮਾਰ ਨੇ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਆਸ਼ਾ ਨੂੰ ਸੰਬੋਧਨ ਕਰਨ ਮੌਕੇ ਕੀਤਾ।
    ਡਾ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਇਹ ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕਰਮਿਤ ਹੋ ਜਾਂਦੇ ਹਨ ਜੋ ਕਿ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਇਸ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ ਗਰਭਵਤੀ ਔਰਤ ਨੂੰ ਟੈੱਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ।
    ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ-ਕਮ-ਨੋਡਲ ਅਫ਼ਸਰ ਆਈ. ਈ. ਸੀ. ਨੇ ਦੱਸਿਆ ਕਿ ਇਸ ਵਾਰ ਵਿਸ਼ਵ ਹੈਪੇਟਾਈਟਸ ਦਿਵਸ ‘ਹੈਪੇਟਾਈਟਸ ਇੰਤਜਾਰ ਨਹੀਂ ਕਰ ਸਕਦਾ’ ਦੇ ਥੀਮ ਤਹਿਤ ਹਰੇਕ ਸਿਹਤ ਕੇਂਦਰ ਤੇ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੇਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜਿਲ੍ਹਾ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈਨ ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ। ਹੈਪੇਟਾਈਟਸ-ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ। ਇਸ ਮੌਕੇ ਡਾ. ਮਲਕੀਤ ਸਿੰਘ, ਬਲਜਿੰਦਰ ਕੌਰ ਐੱਲ ਐੱਚ ਵੀ ਤੋਂ ਇਲਾਵਾ ਆਸ਼ਾ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!