9.8 C
United Kingdom
Friday, June 5, 2026

More

    ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਹੈ ਇਹ ਅਪੀਲ

    ਮੋਗਾ,( ਮਿੰਟੂ ਖੁਰਮੀ)

    ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਕਿ ਕਿਸਾਨਾਂ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

    ઠ ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਜਿਲ੍ਹਾ ਪੱਧਰੀ ਖ੍ਰੀਦ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੂਰਾ ਸਮਾਜ ਇਕ ਮੁਸ਼ਕਲ ਪੜਾਅ ਵਿਚੋਂ ਲੰਘ ਰਿਹਾ ਹੈ ਜੇਕਰ ਵੱਧ ਤੋ ਵੱਧ ਲੋਕ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਦਾ ਸਾਥ ਦੇਣਗੇ ਤਾਂ ਕਰੋਨਾ ਵਾਈਰਸ ਨਾਲ ਲੜਨਾ ਸੌਖਾ ਹੋਵੇਗਾ ਅਤੇ ਅਸੀ ਇਸ ਤੇ ਛੇਤੀ ਜਿੱਤ ਪ੍ਰਾਪਤ ਕਰ ਲਵਾਂਗੇ।

    ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਫਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਮੁਸ਼ਕਲਾਂ ਤੋਂ ਬਚਣ ਅਤੇ ਆਪਣੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਸੁੱਕੀ ਹੋਈ ਫਸਲ ਨੂੰ ਮੰਡੀ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਕਰੋਨਾ ਤੋ ਬਚਣ ਲਈ ਵਰਤੀਆਂ ਸਾਵਧਾਨੀਆਂ ਦਾ ਪਾਲਣ ਦੇ ਨਾਲ ਨਾਲ ਸਮਾਜਿਕ ਦੂਰੀ ਵੀ ਕਾਇਮ ਰੱਖੀ ਜਾ ਸਕੇ ਅਤੇ ਕਿਸਾਨਾਂ ਨੂੰ ਵੀ ਫਸਲ ਵੇਚਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

    ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਦੀ ਨਿਯਮਤ ਵਰਤੋਂ ਕਰਨ ਦੀ ਅਪੀਲ ਕੀਤੀ। ਲੋਕਾਂ ਨੂੰ ਅਨਾਜ ਮੰਡੀਆਂ ਵਿੱਚ ਰਹਿੰਦਿਆਂ ਸਮਾਜਿਕ ਦੂਰੀ ਬਣਾਏ ਰੱਖਣ ਲਈ ਵੀ ਕਿਹਾ ਗਿਆ।

    ਡਿਪਟੀ ਕਮਿਸ਼ਨਰ ਨੇ ਖਰੀਦ ਦੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 89840 ਮੀਟ੍ਰਿਕ ਟਨ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਜਿਸ ਵਿਚੋਂ 22 ਅਪ੍ਰੈਲ ਨੂੰ 37953 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਕੁੱਲ 71935 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਿਸ ਵਿਚੋਂ 22 ਅਪ੍ਰੈਲ ਨੂੰ 35400 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਵਿੱਚੋ 90 ਫੀਸਦੀ ਕਣਕ ਦੀ ਚੁਕਾਈ ਹੋ ਚੁੱਕੀ ਹੈ ਤਾਂ ਕਿ ਜਗ੍ਹਾ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਹੋਵੇ।

    ਇਸ ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਜਸਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਵੇਅਰਹਾਊਸ ਅਮਰਜੀਤ ਸਿੰਘ ਸੋਹਲ, ਜ਼ਿਲ੍ਹਾ ਮੈਨੇਜਰ ਐਫਸੀਆਈ ਵਿਵੇਕ ਪਧਾਰ , ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸੁਨੀਲ ਸੋਫਤ, ਜ਼ਿਲ੍ਹਾ ਮੈਨੇਜਰ ਪਨਸਪ ਪਰਮਿੰਦਰ ਬੋਪਾਰਾਏ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!