10.2 C
United Kingdom
Saturday, April 19, 2025

More

    ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ 12 ਅਗਸਤ ਦਾਣਾ ਮੰਡੀ ਮਹਿਲ ਕਲਾਂ ਪੁੱਜਣ ਦਾ ਸੱਦਾ

    ਪ੍ਰਚਾਰ ਮੁਹਿੰਮ ਦੇ ਪਹਿਲੇ ਦਿਨ ਦੋ ਟੀਮਾਂ ਰਾਹੀਂ ਅੱਧੀ ਦਰਜਨ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ
    – ਮਹਿਲਕਲਾਂ ਲੋਕ ਘੋਲ ਦੇ ਸੰਗਰਾਮੀ 25 ਵਰ੍ਹੇ —-
    ਦਲਜੀਤ ਕੌਰ ਭਵਾਨੀਗੜ੍ਹ 
    ਮਹਿਲਕਲਾਂ, 1 ਅਗਸਤ, 2022: ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤੇ ਇਨਕਲਾਬੀ ਕੇਂਦਰ, ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਹਰ ਸਾਲ ਦੀ ਤਰ੍ਹਾਂ ਉਲੀਕੀ ਗਈ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਦਿਆਂ ਅਮਲਾ ਸਿੰਘ ਵਾਲਾ, ਕਰਮਗੜ, ਗੁਰਮ, ਹਰਦਾਸਪੁਰਾ ਅਤੇ ਛਾਪਾ ਵਿਖੇ ਮਹਿਲਕਲਾਂ ਲੋਕ ਘੋਲ ਦੇ ਇਤਿਹਾਸ ਵਿੱਚ 25 ਸਾਲ ਤੋਂ ਪਿੰਡਾਂ ਦੀਆਂ ਕਿਸਾਨ-ਮਜਦੂਰ ਮਰਦ-ਔਰਤਾਂ ਵੱਲੋਂ ਨਿਭਾਈ ਜਾ ਰਹੀ ਮਿਸਾਲੀ ਦੀ ਭੂਮਿਕਾ ਦੀ ਜੋਰਦਾਰ ਸ਼ਲਾਘਾ ਕੀਤੀ। 
    ਆਗੂਆਂ ਡਾ. ਰਜਿੰਦਰ ਪਾਲ, ਡਾ. ਸੁਖਵਿੰਦਰ ਸਿੰਘ, ਹਰਪੑੀਤ ਸਿੰਘ, ਜਗਮੀਤ ਸਿੰਘ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਬਾਬੂ ਸਿੰਘ ਖੱਡੀਕਲਾਂ, ਅਮਨਦੀਪ ਸਿੰਘ ਰਾਏਸਰ ਨੇ ਔਰਤ ਮੁਕਤੀ ਦਾ ਚਿੰਨ੍ਹ ਬਣੀ ਕਿਰਨਜੀਤ ਕੌਰ ਦੀ ਜੂਝ ਮਰਨ ਦੀ ਭਾਵਨਾ ਨੂੰ ਪ੍ਰੇਰਨਾ ਸਰੋਤ ਦੱਸਿਆ। ਕਾਤਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ, ਮਿਸਾਲੀ ਸਜਾਵਾਂ ਦਿਵਾਉਣ ਤੋਂ ਵੀ ਅੱਗੇ ਤਿੰਨ ਲੋਕ ਆਗੂਆਂ ਦੀ ਨਿਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਦੇ ਅਹਿਮ ਫੈਸਲਾਕੁੰਨ ਪੜਾਅ ਤੱਕ ਐਕਸ਼ਨ ਕਮੇਟੀ ਮਹਿਲਕਲਾਂ ਦੀ ਢਾਲ ਤੇ ਤਲਵਾਰ ਬਨਣ ਦੇ ਕੁਰਬਾਨੀ ਭਰੇ ਹਰ ਕਦਮ ਨੂੰ ਸਲਾਮ ਕੀਤੀ। ਆਗੂਆਂ ਨੇ ਕਿਹਾ ਕਿਸਾਨ-ਮਜਦੂਰ ਵੀ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ। ਅਸੀਂ ਇਕੱਲੇ ਕਿਸਾਨੀ-ਮਜਦੂਰ ਮਸਲਿਆਂ ਲਈ ਹੀ ਨਹੀਂ ਲੜਨਾ ਸਗੋਂ ਅਸੀਂ ਸਮਾਜ ਵਿੱਚ ਵਾਪਰਦੇ ਹਰ ਵਰਤਾਰੇ ਨੂੰ ਚੇਤੰਨ ਰੂਪ ਵਿੱਚ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਉੱਪਰ ਹੁੰਦੇ ਸਮਾਜਿਕ ਜਬਰ ਖਿਲਾਫ਼ ਵੀ ਸੰਘਰਸ਼ ਕਰਨਾ ਹੁੰਦਾ ਹੈ, ਫਿਰ ਹੀ ਸੰਸਾਰ ਦਾ ਅੱਧ ਸਾਡੇ ਸੰਗਰਾਮ ਦਾ ਸਰਗਰਮ ਹਿੱਸਾ ਬਣ ਸਕਦੀਆਂ ਹਨ। ਇਤਿਹਾਸਕ ਕਿਸਾਨ ਅੰਦੋਲਨ ਨੂੰ ਜਿੱਤ ਦੇ ਅੰਜਾਮ ਤੱਕ ਪਹੁੰਚਾਉਣ ਵਿੱਚ ਕਿਸਾਨ-ਮਜਦੂਰ ਔਰਤਾਂ ਦਾ ਅਹਿਮ ਯੋਗਦਾਨ ਹੈ। ਅੱਗੇ ਜਾਕੇ ਚੇਤੰਨ ਜਥੇਬੰਦਕ ਤਾਕਤ ਨੇ ਹੀ ਹਰ ਮੋੜ’ਤੇ ਬਿਨੵਾਂ ਕਿਸੇ ਡਰ, ਭੈਅ ਅਤੇ ਦਹਿਸ਼ਤ ਦੇ ਭੂਮਿਕਾ ਨਵਾਂ ਇਤਿਹਾਸ ਸਿਰਜਿਆ ਹੈ। 
    ਇਸ ਸਮੇਂ ਜਸਪਾਲ ਸਿੰਘ ਚੀਮਾ, ਯਾਦਵਿੰਦਰ, ਜੱਸਾ ਠੀਕਰੀਵਾਲਾ, ਗੋਰਾ ਸਿੰਘ,ਜੱਗੀ ਸਿੰਘ ਰਾਏਸਰ, ਬਾਰੂ ਮੁਹੰਮਦ, ਜਤਿੰਦਰ ਸਿੰਘ ਮਨਾਲ, ਜਸ਼ਨ ਸਿੰਘ, ਅਮਨਦੀਪ ਸਿੰਘ, ਸੁਖਪ੍ਰੀਤ ਸਿੰਘ, ਇੰਦਰਪਾਲ ਸਿੰਘ ਨੇ ਐਕਸ਼ਨ ਕਮੇਟੀ ਆਗੂਆਂ ਉੱਪਰ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਆਪਣੇ ਹੱਥੀਂ ਸਿਰਜੇ ਲੋਕ ਸੰਘਰਸ਼ਾਂ ਦੇ ਸਾਂਝੀ ਵਿਰਾਸਤ ਨੂੰ ਪੀੜੀਆਂ ਤੱਕ ਯਾਦ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਮਹਿਲਕਲਾਂ ਦੀ ਧਰਤੀ’ਤੇ ਬਲ ਰਹੀ ਸੰਘਰਸ਼ ਦੀ ਸੂਹੀ ਲਾਟ ਸ਼ਹੀਦ ਕਿਰਨਜੀਤ ਕੌਰ ਦਾ ਇਸ ਵਾਰ ਦਾ ਬਰਸੀ ਸਮਾਗਮ ਮੋਦੀ ਹਕੂਮਤ ਦੇ ਫਿਰਕੂ ਫਾਸ਼ੀ ਹੱਲੇ ਖਿਲਾਫ਼ ਸੇਧਤ ਹੋਵੇਗਾ ਕਿਉਂਕਿ ਮੋਦੀ ਹਕੂਮਤ ਜਲ, ਜੰਗਲ, ਜਮੀਨ ਸਮੇਤ ਮੁਲਕ ਦੇ ਕੁੱਲ ਕੁਦਰਤੀ ਸੋਮੇ ਕੌਡੀਆਂ ਦੇ ਭਾਅ ਅਡਾਨੀਆਂ, ਅੰਬਾਨੀਆਂ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਆਰਥਿਕ ਸੁਧਾਰਾਂ ਦਾ ਲੋਕ ਵਿਰੋਧੀ ਏਜੰਡਾ ਲਾਗੂ ਕਰਨ ਲਈ ਜਬਰ ਦਾ ਸਹਾਰਾ ਲੈ ਰਹੀ ਹੈ। ਲੋਕਾਂ ਦੇ ਹੱਕ ਵਿੱਚ ਅਵਾਜ਼ ਉਠਾਉਣ ਵਾਲੇ ਲੇਖਕਾਂ, ਸਮਾਜਿਕ ਕਾਰਕੁਨਾਂ, ਵਕੀਲਾਂ, ਬੁੱਧੀਜੀਵੀਆਂ, ਪੱਤਰਕਾਰਾਂ ਨੂੰ ਦੇਸ਼ ਧ੍ਰੋਹ ਵਰਗੇ ਬਦਨਾਮ ਕਾਨੂੰਨਾਂ ਰਾਹੀਂ ਸਾਲਾਂ ਬੱਧੀ ਸਮੇਂ ਤੋਂ ਜੇਲੵਾਂ ਵਿੱਚ ਡੱਕਿਆ ਹੋਇਆ ਹੈ। ਮੋਦੀ ਹਕੂਮਤ ਦੇ ਇਸ ਹੱਲੇ ਨੂੰ ਸਾਂਝੀ ਆਵਾਜ਼ ਬੁਲੰਦ ਕਰਕੇ ਹੀ ਭਾਂਜ ਦਿੱਤੀ ਜਾਵੇਗੀ।
    ਆਗੂਆਂ ਨੇ ਨੌਜਵਾਨਾਂ ਅਤੇ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਨੂੰ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਜਣ ਦੀ ਜੋਰਦਾਰ ਅਪੀਲ ਕੀਤੀ। ਇਸ ਸਮੇਂ ਨਾਨਕ ਸਿੰਘ, ਮਲਕੀਤ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ, ਜਸਪਾਲ ਕੌਰ ਕਰਮਗੜ, ਹਰਦੀਪ ਸਿੰਘ ਗੁਰਮ ਨੇ ਇਸ ਮੁਹਿੰਮ ਨੂੰ ਘਰ-ਘਰ ਲਿਜਾਣ ਦਾ ਵਿਸ਼ਵਾਸ ਦਿਵਾਇਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!